ਰੋਡ ਰੇਡ ਕੇਸ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਪਟਿਆਲਾ ਕੋਰਟ ਪਹੁੰਚ ਗਏ ਹਨ। ਉਹ ਆਪਣੇ ਨਾਲ ਕੱਪੜਿਆਂ ਨਾਲ ਭਰਿਆ ਬੈਗ ਲੈ ਕੇ ਆਏ ਹਨ। ਉਨ੍ਹਾਂ ਨੂੰ ਇਥੋਂ ਪਟਿਆਲਾ ਸੈਂਟਰਲ ਜੇਲ੍ਹ ਵਿੱਚ ਭੇਜਿਆ ਜਾ ਸਕਾਦ ਹੈ। ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਸਰੈਂਡਰ ਦੌਰਾਨ ਸਿੱਧੂ ਨੇ ਕਿਸੇ ਨਾਲ ਗੱਲ ਨਹੀਂ ਕੀਤੀ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ ਦੀ ਤਤਕਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਸਿੱਧੂ ਦੇ ਵਕੀਲਾਂ ਨੂੰ ਉਮੀਦ ਸੀ ਕਿ ਦੁਪਹਿਰ ਬਾਅਦ ਫਿਰ ਸੁਪਰੀਮ ਕੋਰਟ ਦੇ ਅੱਗੇ ਅਰਜੈਂਟ ਸੁਣਵਾਈ ਦੀ ਮੰਗ ਕਰਨਗੇ। ਹਾਲਾਂਕ, ਸੁਪਰੀਮ ਕੋਰਟ ਵਿੱਚ ਸੁਣਵਾਈ ਨਹੀਂ ਹੋਈ। ਸਿੱਧੂ ਜੇ ਸਰੈਂਟਰ ਨਾ ਕਰਦੇ ਤਾਂ ਫਿਰ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਦੀ।
ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਅਭਿਸੇਕ ਮਨੁ ਸਿੰਘਵੀ ਦੀ ਪਟੀਸ਼ਨ ‘ਤੇ ਜਸਟਿਸ ਏ. ਐੱਮ. ਖਾਨਵਿਲਕਰ ਨੇ ਕਿਹਾ ਕਿ ਅਸੀਂ ਚੀਫ਼ ਜਸਟਿਸ ਦੇ ਕੋਲ ਮਾਮਲੇ ਨੂੰ ਭੇਜ ਰਹੇ ਹਾਂ, ਉਹ ਹੀ ਇਸ ‘ਤੇ ਸੁਣਵਾਈ ਦਾ ਫੈਸਲਾ ਕਰਨਗੇ। ਸਿੱਧੂ ਨੇ ਖਰਾਬ ਸਿਹਤ ਦੇ ਆਧਾਰ ‘ਤੇ ਸਰੈਂਡਰ ਲਈ ਕੋਰਟ ਤੋਂ ਇੱਕ ਹਫਤੇ ਦੀ ਮੋਹਲਤ ਮੰਗੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੂਜੇ ਪਾਸੇ ਪੰਜਾਬ ਵਿੱਚ ਕਾਂਗਰਸ ਦੇ ਨੇਤਾਵਾਂ ਨੇ ਸਿੱਧੂ ਦਾ ਸਾਥ ਛੱਡ ਦਿੱਤਾ ਸੀ। ਹਾਲਾਂਕਿ ਹੁਣ ਕਾਂਗਰਸ ਲੀਡਰ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਫੋਨ ਕੀਤਾ ਤੇ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਸਿੱਧੂ ਨੂੰ ਮਜ਼ਬੂਤ ਰਹਿਣ ਲਈ ਹੌਂਸਲਾ ਵਧਾਇਆ। ਸਿੱਧੂ ਨੂੰ ਕਾਂਗਰਸ ਵਿੱਚ ਪ੍ਰਿਯੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ।