ਮਹਿੰਗਾਈ ਦੀ ਮਾਰ ਵਿਚ ਇੱਕ ਵਾਰ ਫਿਰ ਤੋਂ ਸੀਐਨਜੀ ਦੀਆਂ ਕੀਮਤਾਂ ਵਧ ਗਈਆਂ ਹਨ। ਸੀਐੱਨਜੀ ਦੇ ਰੇਟ ਸ਼ਨੀਵਾਰ ਸਵੇਰੇ ਫਿਰ ਤੋਂ 2 ਰੁਪਏ ਵਧ ਗਏ। ਨਵੀਂ ਕੀਮਤ ਲਾਗੂ ਹੋਣ ਤੋਂ ਬਾਅਦ ਦਿੱਲੀ ਵਿਚ ਹੁਣ ਨਵੀਂ ਕੀਮਤ 75.61 ਰੁਪਏ ਪ੍ਰਤੀ ਕਿਲੋ ਹੋ ਗਈ ਹੈ।
ਨਾਲ ਹੀ ਨੋਇਡਾ ਤੇ ਗਾਜ਼ੀਆਬਾਦ ਵਿਚ ਸੀਐੱਨਜੀ 78.17 ਰੁਪਏ ਪ੍ਰਤੀ ਕਿਲੋ ਹੋ ਗਈ ਹੈ ਜਦੋਂ ਕਿ ਗੁਰੂਗ੍ਰਾਮ ਵਿਚ ਸੀਐੱਨਜੀ ਦੀਆਂ ਕੀਮਤਾਂ 83.94 ਰੁਪਏ ਕਿਲੋ ਹੋ ਗਈਆਂ ਹਨ। ਵਧੀਆਂ ਹੋਈਆਂ ਕੀਮਤਾਂ ਸ਼ਨੀਵਾਰ ਸਵੇਰੇ 6 ਵਜੇ ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ।
ਦੱਸ ਦੇਈਏ ਕਿ ਬੀਤੇ 6 ਦਿਨਾਂ ਵਿਚ ਲਗਾਤਾਰ ਦੂਜੀ ਵਾਰ ਸੀਐੱਨਜੀ ਦੀਆਂ ਕੀਮਤਾਂ ਵਿਚ ਇਹ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਸੀਐੱਨਜੀ ਦੇ 2 ਰੁਪਏ ਰੇਟ ਵਧਾਏ ਗਏ ਸਨ।
ਦੇਸ਼ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਇਸ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਜਦੋਂ ਕਿ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਨੋਇਡਾ ਦੀ ਗੱਲ ਕਰੀਏ ਤਾਂ ਇਥੇ ਸਨੀਵਾਰ ਨੂੰ ਇ4ਕ ਲੀਟਰ ਪੈਟਰੋਲ 105.47 ਰੁਪਏ ਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: