ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਤੇ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉੁਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਫੇਫੜਿਆਂ ਵਿਚ ਇੰਫੈਕਸ਼ਨ ਵਧ ਜਾਣ ਕਾਰਨ ਉਹ ਬੀਤੇ ਕਈ ਮਹੀਨਿਆਂ ਤੋਂ ਬੀਮਾਰ ਸਨ ਤੇ ਕੁਝ ਦਿਨ ਪਹਿਲਾਂ ਹੀ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਤੋਤਾ ਸਿੰਘ ਅੰਤਿਮ ਸੰਸਕਾਰ 24 ਮਈ ਮੰਗਲਵਾਰ ਸਵੇਰੇ 11 ਵਜੇ ਮੋਗਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਜਥੇਦਾਰ ਤੋਤਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ‘ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਅੱਜ ਸਦੀਵੀਂ ਵਿਛੋੜਾ ਦੇ ਗਏ ਹਨ। ਜਥੇਦਾਰ ਸਾਹਿਬ ਦਾ ਵਿਛੋੜਾ ਪਰਿਵਾਰ ਅਤੇ ਪਾਰਟੀ ਲਈ ਬਹੁਤ ਵੱਡਾ ਘਾਟਾ ਹੈ। ਵਾਹਿਗੁਰੂ ਜਥੇਦਾਰ ਸਾਹਿਬ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।’
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਗਿਆ। ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ।
ਵੀਡੀਓ ਲਈ ਕਲਿੱਕ ਕਰੋ -: