ਸਾਬਕਾ ਕਾਂਗਰਸੀ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਘਟਨਾ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਹੋਰ ਸੁਰੱਖਿਆ ਮੁਲਾਜ਼ਮ ਉਪਲਬਧ ਕਰਨ ਦਾ ਹੁਕਮ ਦਿੱਤਾ ਹੈ।
ਪਟੀਸ਼ਨ ਦਾਖਲ ਕਰਦੇ ਹੋਏ ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਫਿਰੋਜ਼ਪੁਰ ਵਿਚ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਰੀਬੀ ਰਹੇ ਹਨ ਤੇ ਅਜੇ ਵੀ ਉੁਨ੍ਹਾਂ ਦੇ ਪਰਿਵਾਰ ਦੇ ਸੰਪਰਕ ਵਿਚ ਹਨ। ਉਨ੍ਹਾਂ ਨੂੰ ਲਗਾਤਾਰ ਅੱਤਵਾਦੀਆਂ ਤੋਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਇਸ ਲਈ ਉਨ੍ਹਾਂ ਨੂੰ ਜਾਨ ਦਾ ਖਤਰਾ ਹੈ। ਹੁਣ ਤੱਕ ਉਨ੍ਹਾਂ ਨੂੰ ਪੰਜਾਬ ਪੁਲਿਸ ਦੇ 28 ਸੁਰੱਖਿਆ ਮੁਲਾਜ਼ਮ ਤੇ ਕਾਰ ਮਿਲੀ ਸੀ।
ਇਹ ਵੀ ਪੜ੍ਹੋ : ਸਾਬਕਾ ਅਕਾਲੀ ਆਗੂ ਜਥੇ. ਤੋਤਾ ਸਿੰਘ ਦਾ ਅੰਤਿਮ ਸਸਕਾਰ 24 ਮਈ ਨੂੰ ਮੋਗਾ ‘ਚ ਸਵੇੇਰੇ 11 ਵਜੇ ਹੋਵੇਗਾ
ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਅੱਠ ਵੱਡੇ ਆਗੂਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਸ ਵਿੱਚ ਪਰਮਿੰਦਰ ਪਿੰਕੀ ਦਾ ਨਾਂ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਸਾਬਕਾ ਸੀ.ਐਮ. ਰਾਜਿੰਦਰ ਕੌਰ ਭੱਠਲ ਅਤੇ ਸੁਨੀਲ ਜਾਖੜ ਦੀ ਸੁਰੱਖਿਆ ਵਿੱਚ ਵੀ ਕਟੌਤੀ ਕੀਤੀ ਗਈ ਹੈ। ਮਾਨ ਸਰਕਾਰ ਨੇ ਇਸ ਕਦਮ ਨਾਲ 127 ਪੁਲਿਸ ਮੁਲਾਜ਼ਮ ਅਤੇ 9 ਪਾਇਲਟ ਵਾਹਨ ਵਾਪਸ ਬੁਲਾ ਲਏ ਸਨ।
ਵੀਡੀਓ ਲਈ ਕਲਿੱਕ ਕਰੋ -: