ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ। ਲੋਕ ਸਭਾ ਵਿੱਚ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਵੀ ਆਪਣੀ ਪਾਰਟੀ ਦੇ ਸਾਬਕਾ ਆਗੂ ਨੂੰ ਯਾਦ ਕੀਤਾ। ਹਾਲਾਂਕਿ ਉਨ੍ਹਾਂ ਨੂੰ ਆਪਣਾ ਟਵੀਟ ਡਿਲੀਟ ਕਰਨਾ ਪਿਆ।
ਅਧੀਰ ਰੰਜਨ ਚੌਧਰੀ ਦੇ ਟਵੀਟ ‘ਤੇ ਵੱਡਾ ਵਿਵਾਦ ਛਿੜ ਗਿਆ ਹੈ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਸੀ ਕਿ ‘ਵੱਡਾ ਦਰੱਖਤ ਡਿੱਗਦਾ ਤਾਂ ਧਰਤੀ ਹਿਲਦੀ ਹੈ” ਦੱਸ ਦੇਈਏ ਕਿ ਕਥਿਤ ਤੌਰ ‘ਤੇ ਰਾਜੀਵ ਗਾਂਧੀ ਨੇ ਇਹ ਗੱਲ ਆਪਣੀ ਮਾਂ ਮਤਲਬ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕਹੀ ਸੀ।
ਇਸ ਮਾਮਲੇ ‘ਤੇ ਸਫਾਈ ਦਿੰਦਿਆਂ ਅਧੀਰ ਰੰਜਨ ਨੇ ਕਿਹਾ ਕਿ ਇਸ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂਹੈ। ਵਿਰੋਧੀ ਤਾਕਤਾਂ ਵੱਲੋਂ ਮੇਰੇ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ।
BJP ਨੇ ਇਸ ਟਵੀਟ ਦਾ ਕਾਫੀ ਵਿਰੋਧ ਕੀਤਾ ਤੇ ਵਿਵਾਦ ਤੋਂ ਬਾਅਦ ਅਧੀਰ ਰੰਜਨ ਚੌਧਰੀ ਨੇ ਟਵੀਟ ਡਿਲੀਟ ਕਰ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਜਪਾ ਆਗੂ ਮਨਜਿੰਦਰ ਸਿਰਸਾ ਇਸ ‘ਤੇ ਮੁਕੱਦਮਾ ਦਰਜ ਕਰਵਾਉਣ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: