ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ ਚੌਟਾਲਾ ਆਮਦਨ ਤੋਂ ਵੱਧ ਜਾਇਦਾਦ ਰਖਣ ਦੇ ਮਾਮਲੇ ਵਿੱਚ ਦਿੱਲੀ ਦੇ ਰਾਊਜ ਐਵੇਨਿਊ ਕੋਰਟ ਨੇ ਓਮ ਪ੍ਰਕਾਸ਼ ਚੌਟਾਲਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹੁਣ ਕੋਰਟ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ‘ਤੇ 26 ਮਈ ਨੂੰ ਬਹਿਸ ਕਰੇਗੀ। ਦੂਜੇ ਪਾਸੇ ਸੁਣਵਾਈ ਦੌਰਾਨ ਓਮ ਪ੍ਰਕਾਸ਼ ਕੋਰਟ ਵਿੱਚ ਹੀ ਮੌਜੂਦ ਰਹੇ।
ਇਸ ਤੋਂ ਪਹਿਲਾਂ 19 ਮਈ ਨੂੰ ਰਾਊਜ ਐਵੇਨਿਊ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਰਖਣ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰਖ ਲਿਆ ਸੀ। ਇਸ ਮਾਮਲੇ ਵਿੱਚ ਸੀਬੀਆਈ ਨੇ 26 ਮਾਰਚ, 2010 ਨੂੰ ਚੌਟਾਲਾ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਸੀ ਤੇ ਉਨ੍ਹਾਂ ਨੂੰ 1993 ਤੋਂ 2006 ਵਿਚਾਲੇ ਕਥਿਤ ਤੌਰ ‘ਤੇ ਜਾਇਜ਼ ਆਮਦਨ ਤੋਂ ਕਾਫੀ ਵੱਧ 6.09 ਕਰੋੜ ਰੁਪਏ ਦੀ ਜਾਇਦਾਦ ਜੁਟਾਉਣ ਲਈ ਜ਼ਿੰਮੇਵਾਰ ਠਹਿਰਾਇਆ ਸੀ।
ਦੱਸ ਦੇਈਏ ਕਿ ਸਾਲ 2019 ਵਿੱਚ ਈਡੀ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ 3 ਕਰੋੜ 68 ਲੱਕ ਦੀਆਂ ਜਾਇਦਾਦਾਂ ਦਾ ਜ਼ਬਤ ਕੀਤਾ ਸੀ। ਇਨ੍ਹਾਂ ਜਾਇਦਾਦਾਂ ਵਿੱਚ ਓਮ ਪ੍ਰਕਾਸ਼ ਚੌਟਾਲਾ ਦੇ ਫਲੈਟ, ਪਲਾਟ ਤੇ ਜ਼ਮੀਨ ਸ਼ਾਮਲ ਸਨ। ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਨਵੀਂ ਦਿੱਲੀ, ਪੰਚਕੂਲਾ ਤੇ ਸਿਰਸਾ ਵਿੱਚ ਸਥਿਤ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਇੱਕ ਮਾਮਲੇ ਵਿੱਚ ਮਨੀ ਲਾਂਡ੍ਰਿੰਗ ਤਹਿਤ ਦਰਜ FIR ਨੂੰ ਲੈ ਕੇ ਹੋਈ ਸੀ। ਦੱਸ ਦੇਈਏ ਕਿ ਸਾਬਕਾ ਸੀ.ਐੱਮ. ਓਮ ਪ੍ਰਕਾਸ਼ ਚੌਟਾਲਾ ਨੂੰ ਜਨਵਰੀ, 2013 ਵਿੱਚ ਜੇਬੀਟੀ ਘਪਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਨੈਲੋ ਸੁਪਰੀਮੋ ਨੂੰ ਪ੍ਰੀਵੈਂਸ਼ਨ ਆਫ ਕੁਰੱਪਸ਼ਨ ਵਿੱਚ ਸੱਤ ਸਾਲ ਹੋਰ ਸਾਜ਼ਿਸ਼ ਵਿੱਚ ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਹੋਈ ਸੀ।
ਜ਼ਿਕਰਯੋਗ ਹੈ ਕਿ ਜੇਬੀਟੀ ਭਰਤੀ ਘਪਲੇ ਮਾਮਲੇ ਵਿੱਚ ਪਿਛਲੇ ਸਾਲ ਹੀ ਓਮ ਪ੍ਰਕਾਸ਼ ਚੌਟਾਾਲ ਦੀ ਸਜ਼ਾ ਪੂਰੀ ਹੋਈ ਸੀ। ਉਨ੍ਹਾਂ ਨੂੰ 2 ਜੁਲਾਈ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ।