ਸ਼ਨੀਵਾਰ ਨੂੰ ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਪੈਟਰੋਲ-ਡੀਜ਼ਲ ‘ਤੇ ਰਾਹਤ ਦੇਣ ਦੇ ਨਾਲ-ਨਾਲ ਗੈਸ ਸਿਲੰਡਰ ‘ਤੇ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਗੈਸ ਸਿਲੰਡਰ ਦੇ ਗਾਹਕਾਂ ਨੂੰ 200 ਰੁਪਏ ਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਇਹ ਸਬਸਿਡੀ ਸਿਰਫ਼ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੀ ਮਿਲੇਗੀ।
ਦਰਅਸਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕਰਦੇ ਹੋਏ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਐਲਪੀਜੀ ਗੈਸ ਸਿਲੰਡਰ ਦੀ ਕੀਮਤ) ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ ਦੀ ਸਬਸਿਡੀ ਦੇਵੇਗੀ।
ਇਹ ਸਬਸਿਡੀ ਸਿਰਫ਼ 12 ਸਿਲੰਡਰਾਂ ਤੱਕ ਹੀ ਦਿੱਤੀ ਜਾਵੇਗੀ। ਧਿਆਨ ਯੋਗ ਹੈ ਕਿ ਰਸੋਈ ਲਈ ਵਰਤੇ ਜਾਣ ਵਾਲੇ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵੀਰਵਾਰ ਨੂੰ 3.50 ਰੁਪਏ ਵਧਾ ਦਿੱਤੀ ਗਈ ਸੀ। ਇਸ ਮਹੀਨੇ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿੱਚ ਦੂਜੀ ਵਾਰ ਵਾਧਾ ਕੀਤਾ ਗਿਆ ਹੈ। ਪਬਲਿਕ ਸੈਕਟਰ ਦੀ ਫਿਊਲ ਡਿਸਟ੍ਰੀਬਿਊਟਰ ਕੰਪਨੀਆਂ ਨੇ ਕੀਮਤਾਂ ਵਿੱਚ ਵਾਧੇ ਦੀ ਸੂਚਨਾ ਜਾਰੀ ਕੀਤੀ ਸੀ, ਜਿਸ ਮੁਤਾਬਕ, ਦਿੱਲੀ ਵਿੱਚ ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਦੇ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਪਹਿਲਾਂ 999.50 ਰੁਪਏ ਤੋਂ ਵੱਧ ਕੇ 1003 ਰੁਪਏ ਹੋ ਗਈ ਹੈ।
ਦੱਸ ਦਈਏ ਕਿ ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਜਨਜੀਵਨ ‘ਤੇ ਪੈ ਰਹੇ ਅਸਰ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਐਕਸਾਈਜ਼ ਡਿਊਟੀ ‘ਚ ਲੜੀਵਾਰ 9.5 ਰੁਪਏ ਅਤੇ 7 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਅਤੇ ਗੈਸ ਸਬਸਿਡੀ ਦੇਣ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ।
ਪਿਛਲੇ ਕੁਝ ਮਹੀਨਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਇਲਾਵਾ ਐੱਲ.ਪੀ.ਜੀ. ਦੀਆਂ ਕੀਮਤਾਂ ‘ਚ ਵੀ ਲਗਾਤਾਰ ਵਾਧਾ ਹੋਇਆ ਹੈ। ਇਸ ਕਾਰਨ ਲੋਕਾਂ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।