ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਭਾਰਤ ਦੀ ਤਾਰੀਫ਼ ਕੀਤੀ ਹੈ। ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ ‘ਤੇ ਇਮਰਾਨ ਖਾਨ ਨੇ ਟਵਿੱਟਰ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਭਾਰਤ ਨੇ ਅਮਰੀਕਾ ਦੇ ਦਬਾਅ ਦੇ ਬਾਵਜੂਦ ਆਪਣੇ ਲੋਕਾਂ ਨੂੰ ਰਾਹਤ ਦੇਣ ਲਈ ਰੂਸ ਤੋਂ ਰਿਆਇਤੀ ਦਰ ‘ਤੇ ਤੇਲ ਖਰੀਦਿਆ।
ਦਰਅਸਲ, ਇਮਰਾਨ ਖਾਨ ਨੇ ਟਵੀਟ ਕਰਦਿਆਂ ਲਿਖਿਆ, ‘ਕਵਾਡ ਦਾ ਹਿੱਸਾ ਹੋਣ ਦੇ ਬਾਵਜੂਦ, ਭਾਰਤ ਨੇ ਅਮਰੀਕੀ ਦਬਾਅ ਨੂੰ ਨਜ਼ਰਅੰਦਾਜ਼ ਕੀਤਾ ਅਤੇ ਜਨਤਾ ਨੂੰ ਰਾਹਤ ਦੇਣ ਲਈ ਰਿਆਇਤੀ ਰੂਸੀ ਤੇਲ ਖਰੀਦਿਆ।’ ਇਸ ਤੋਂ ਇਲਾਵਾ ਇਮਰਾਨ ਖਾਨ ਨੇ ਭਾਰਤੀ ਵਿਦੇਸ਼ ਨੀਤੀ ਦੀ ਵੀ ਤਾਰੀਫ਼ ਕੀਤੀ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਅੱਗੇ ਲਿਖਿਆ, ‘ਸਾਡੀ ਸਰਕਾਰ ਸੁਤੰਤਰ ਵਿਦੇਸ਼ ਨੀਤੀ ਦੀ ਮਦਦ ਨਾਲ ਹਾਸਲ ਕਰਨ ਲਈ ਕੰਮ ਕਰ ਰਹੀ ਸੀ।’
ਇਹ ਵੀ ਪੜ੍ਹੋ: ਅੱਜ ਤੋਂ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇੱਕ ਦਿਨ ‘ਚ 5 ਹਜ਼ਾਰ ਸ਼ਰਧਾਲੂ ਕਰ ਸਕਣਗੇ ਦਰਸ਼ਨ
ਦੱਸ ਦੇਈਏ ਕਿ ਮੋਦੀ ਸਰਕਾਰ ਨੇ ਸ਼ਨੀਵਾਰ ਨੂੰ ਪੈਟਰੋਲ-ਡੀਜ਼ਲ ਤੋਂ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਇਸ ਤੋਂ ਪੈਟਰੋਲ ਦੀਆਂ ਕੀਮਤਾਂ ਵਿੱਚ 9.5 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ ਕਿ ਪੈਟਰੋਲ ’ਤੇ ਕੇਂਦਰੀ ਐਕਸਾਈਜ਼ ਡਿਊਟੀ 8 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਘਟਾਈ ਜਾ ਰਹੀ ਹੈ। ਸੀਤਾਰਾਮਨ ਨੇ ਕਿਹਾ ਕਿ ਇਸ ਨਾਲ ਸਰਕਾਰ ਨੂੰ ਪ੍ਰਤੀ ਸਾਲ ਕਰੀਬ ਇੱਕ ਲੱਖ ਕਰੋੜ ਰੁਪਏ ਦਾ ਮਾਲੀ ਘਾਟਾ ਸਹਿਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -: