ਨਵਜੋਤ ਸਿੰਘ ਸਿੱਧੂ ਨਾਲ ਸਬੰਧਤ ਇੱਕ ਖਬਰ ਬਹੁਤ ਹੀ ਵਾਇਰਲ ਹੋ ਰਹੀ ਹੈ ਕਿ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿਚ ਸਾਬਕਾ ਪੁਲਿਸ ਇੰਸਪੈਕਟਰ ਸ਼੍ਰੀ ਇੰਦਰਜੀਤ ਸਿੰਘ ਜੋ ਕਿ ਡਰੱਗ ਤਸਕਰੀ ਦੇ ਕੇਸ ਵਿਚ ਜੇਲ੍ ਵਿਚ ਬੰਦ ਹਨ, ਦੇ ਨਾਲ ਇੱਕ ਹੀ ਬੈਰਕ ਵਿਚ ਰੱਖਿਆ ਗਿਆ ਸੀ।
ਪਟਿਆਲਾ ਜੇਲ੍ਹ ਸੁਪਰਡੈਂਟ ਨੇ ਨਵਜੋਤ ਸਿੰਘ ਸਿੱਧੂ ਬਾਰੇ ਚੱਲ ਰਹੀਆਂ ਅਫਵਾਹਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਖਬਰ ਬਿਲਕੁਲ ਝੂਠੀ ਤੇ ਬੇਬੁਨਿਆਦ ਹੈ। ਸਿੱਧੂ ਤੇ ਇੰਦਰਜੀਤ ਸਿੰਘ ਵੱਖ-ਵੱਖ ਬੈਰਕਾਂ ਵਿਚ ਬੰਦ ਹਨ। ਮੈਂ ਇਸ ਖਬਰ ਦਾ ਪੁਰਜ਼ੋਰ ਖੰਡਨ ਕਰਦਾ ਹਾਂ ਕਿ ਜਿਸ ਵਿਚ ਕਿਹਾ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਤੇ ਇੰਦਰਜੀਤ ਸਿੰਘ ਨੂੰ ਇਕੋ ਬੈਰਕ ਵਿਚ ਬੰਦ ਕੀਤਾ ਗਿਆ ਸੀ। ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਕੁਤਾਹੀ ਨਹੀਂ ਵਰਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਸਿੱਧੂ ਨੂੰ ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿਚ ਇੱਕ ਸਾਲ ਕੈਦ ਦੀ ਸਜਾ ਸੁਣਾਈ ਹੈ ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਸਿੱਧੂ ਨੇ ਪਟਿਆਲਾ ਕੋਰਟ ਵਿਚ ਸਰੰਡਰ ਕਰ ਦਿੱਤਾ। ਸਿੱਧੂ ਦਾ ਪਾਰਕਿੰਗ ਨੂੰ ਲੈ ਕੇ 1988 ਵਿਚ ਪਟਿਆਲਾ ਵਿਚ ਬਜ਼ੁਰਗ ਗੁਰਨਾਮ ਸਿੰਘ ਨਾਲ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਬਜ਼ੁਰਗ ਦੀ ਮੌਤ ਹੋ ਗਈ ਸੀ।