ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਐਤਵਾਰ ਨੂੰ ਚੰਡੀਗੜ੍ਹ ਪਹੰਚੇ ਅਤੇ ਅੰਦੋਲਨ ਵਿੱਚ ਸ਼ਹੀਦ ਹੋਏ ਪੰਜਾਬ-ਹਰਿਆਣਾ ਦੇ 712 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦਿੱਤੇ। ਦੂਜੇ ਪਾਸੇ ਗਲਵਾਨ ਘਾਟੀ ‘ਚ ਸ਼ਹੀਦ ਹੋਏ ਪੰਜਾਬ ਦੇ ਚਾਰ ਫੌਜੀ ਪਰਿਵਾਰ ਨੂੰ 10-10 ਲੱਖ ਦੀ ਮਦਦ ਦਿੱਤੀ। ਉਨ੍ਹਾਂ ਦੇ ਨਾਲ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ, ਪੰਜਾਬ ਦੇ ਸੀ.ਐੱਮ. ਭਗਵੰ ਮਾਨ ਤੇ ਕਿਸਾਨ ਨੇਤਾ ਰਾਕੇਸ਼ ਟਿਕੈਤ ਵੀ ਮੌਜੂਦ ਰਹੇ।
ਇਸ ਦੌਰਾਨ ਤੇਲੰਗਾਨਾ ਸੀ.ਐੱਮ. ਰਾਓ ਨੇ ਕਿਸਾਨ ਆਗੂਆਂ ਨੂੰ ਵੱਡੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ। ਅਜਿਹਾ ਸਿਰਫ਼ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਹੀ ਨਹੀਂ, ਸਗੋਂ ਦੇਸ਼ ਭਰ ਵਿੱਚ ਹੋਣਾ ਚਾਹੀਦਾ ਹੈ। ਜਦੋਂ ਤੱਕ ਕਿਸਾਨ ਨੂੰ ਫਸਲ ਦਾ ਸਹੀ ਮੁੱਲ ਨਹੀਂ ਮਿਲਦਾ ਉਦੋਂ ਤੱਕ ਅੰਦੋਲਨ ਹੋਣਾ ਚਾਹੀਦਾ ਹੈ। ਅਗਲੀਆਂ ਚੋਣਾਂ ਵਿੱਚ ਵੀ ਉਸ ਨੂੰ ਵੋਟ ਪਾਓ ਜੋ ਫ਼ਸਲ ਦਾ ਸਹੀ ਮੁੱਲ ਦੇਣ ਦੀ ਗੱਲ ਕਰਦਾ ਹੈ। ਕਿਸਾਨ ਚਾਹੇ ਤਾਂ ਸੱਤਾ ਪਲਟਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬੈਠੀ ਸਰਕਾਰ ਕਹਿ ਰਹੀ ਹੈ ਕਿ ਮੀਟਰ ਲਗਾਓ। ਕਿਸਾਨਾਂ ਦਾ ਖੂਨ ਚੂਸੋ, ਮੈਂ ਵਿਧਾਨ ਸਭਾ ਵਿੱਚ ਕਹਿ ਦਿੱਤਾ ਕਿ ਚਾਹੇ ਸਾਡੀ ਜਾਨ ਚਲੀ ਜਾਏ ਪਰ ਅਸੀਂ ਮੀਟਰ ਨਹੀਂ ਲਾਵਾਂਗੇ। ਜੇ ਕੋਈ ਰਾਜ ਸਰਕਾਰ ਕਿਸਾਨਾਂ ਦੀ ਮਦਦ ਕਰਨਾ ਚਾਹੁੰਦੀ ਹੈ ਤਾਂ ਕੇਂਦਰ ਉਸ ਵਿੱਚ ਅੜਿੱਕਾ ਲਗਾ ਰਿਹਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਬਾਰਡਰ ‘ਤੇ ਆਏ ਤਾਂ ਸਾਡੇ ਕੋਲ ਫਾਈਲ ਆਈ। ਕਿਹਾ ਗਿਆ ਸੀ ਕਿ ਸਾਰੇ ਸਟੇਡੀਅਮ ਨੂੰ ਜੇਲ੍ਹ ਬਣਾਉਣਾ ਹੈ। ਜਿਸ ਵਿੱਚ ਇਹ ਕਿਸਾਨ ਬੰਦ ਹੋਣਗੇ। ਮੈਂ ਵੀ ਅੰਦੋਲਨ ਤੋਂ ਬਾਹਰ ਆ ਗਿਆ, ਮੈਨੂੰ ਪਤਾ ਸੀ ਕਿ ਸਰਕਾਰ ਕੀ ਕਰਨ ਜਾ ਰਹੀ ਹੈ। ਮੈਂ ਸਮਝ ਗਿਆ ਕਿ ਇਹ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਹੈ। ਅਸੀਂ ਇਸ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਪਾਣੀ, ਟਾਇਲਟ ਆਦਿ ਦੀ ਵੀ ਮਦਦ ਕੀਤੀ। ਕੇਜਰੀਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ‘ਚ ਸਿੱਖਿਆ, ਸਿਹਤ ਅਤੇ ਬਿਜਲੀ ਦਾ ਮਾਡਲ ਬਣਾਇਆ ਗਿਆ ਸੀ, ਉਸੇ ਤਰ੍ਹਾਂ ਪੰਜਾਬ ‘ਚ ਵੀ ਕਿਸਾਨੀ ਦਾ ਮਾਡਲ ਬਣਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
CM ਭਗਵੰਤ ਮਾਨ ਨੇ ਕਿਹਾ ਕਿ ਦੁੱਖ ਵੰਡ ਕੇ ਅੱਧੇ ਰਹਿ ਜਾਂਦੇ ਹਨ। ਜ਼ਿੰਦਗੀ ਦੀ ਕੋਈ ਕੀਮਤ ਨਹੀਂ ਹੈ। ਅਸੀਂ ਇਸ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੇ। ਕਮਾਊ ਪੁੱਤ ਦੇ ਜਾਣ ਨਾਲ ਘਰ ਦੇ ਚੁੱਲ੍ਹੇ ਦੀ ਅੱਗ ਬੁਝ ਜਾਂਦੀ ਹੈ। ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ 543 ਕਿਸਾਨ ਸ਼ਹੀਦ ਹੋਏ ਹਨ। ਹਰਿਆਣਾ ਦੇ ਕਿਸਾਨਾਂ ਸਮੇਤ ਇਨ੍ਹਾਂ ਦੀ ਗਿਣਤੀ 712 ਹੈ। ਇਸ ਤੋਂ ਇਲਾਵਾ 4 ਪਰਿਵਾਰ ਗਲਵਾਨ ਘਾਟੀ ‘ਚ ਸ਼ਹੀਦ ਹੋਏ ਜਵਾਨਾਂ ਦੇ ਹਨ। ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਪੂਰੀ ਵਾਹ ਲਾ ਰਹੀ ਹੈ।