ਮੌੜ ਮੰਡੀ ਬੰਬ ਧਮਾਕੇ ਦੇ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਅਦਾਲਤ ਨੇ ਤਤਕਾਲੀ SHO ਸ਼ਿਵ ਚੰਦ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਸ ਵੇਲੇ ਸ਼ਿਵ ਚੰਦ DSP ਵਜੋਂ ਪ੍ਰਮੋਟ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਇਹ ਬੰਬ ਧਮਾਕਾ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਤੱਤਕਾਲੀ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੀ ਚੋਣ ਸਭਾ ਨੇੜੇ ਹੋਇਆ ਸੀ। ਇਸ ਧਮਾਕੇ ’ਚ ਪੰਜ ਬੱਚਿਆਂ ਸਣੇ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਪਰ ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਦਾ ਪਤਾ ਨਹੀਂ ਲੱਗ ਸਕਿਆ ਤੇ ਕੋਈ ਵੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਸ ਬੰਬ ਕਾਂਡ ’ਚ ਤਤਕਾਲੀ ਐੱਸ.ਐੱਚ.ਓ. ਦੀ ਅਦਾਲਤ ’ਚ ਗਵਾਹੀ ਦਰਜ ਕਰਵਾਉਣ ਨਾਲ ਸੰਬੰਧਤ ਹੈ। ਪਤਾ ਲੱਗਾ ਹੈ ਕਿ ਜਾਂਚ ਅਧਿਕਾਰੀ ਸ਼ਿਵਚੰਦ ਨੂੰ ਅਦਾਲਤ ਨੇ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਮਗਰੋਂ ਅਦਾਲਤ ਨੇ ਇਸ ਸਾਲ ਪਹਿਲਾਂ 14 ਫਰਵਰੀ ਤੇ ਫਿਰ 26 ਅਪ੍ਰੈਲ ਅਤੇ ਚੌਥੀ ਵਾਰ 13 ਮਈ ਨੂੰ ਗਵਾਹੀ ਦੇਣ ਲਈ ਤਲਬ ਕੀਤਾ ਸੀ ਪਰ ਸ਼ਿਵ ਚੰਦ ਅਦਾਲਤ ’ਚ ਪੇਸ਼ ਨਹੀਂ ਹੋਏ, ਜਿਸ ਮਗਰੋਂ ਹੁਣ ਅਦਾਲਤ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸ਼ਿਵ ਚੰਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 16 ਜੁਲਾਈ ਨੂੰ ਹੋਵੇਗੀ।