ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਲੀਡਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸੋਮਵਾਰ ਨੂੰ ਮੀਟਿੰਗ ਕੀਤੀ । ਜਿਸ ਵਿੱਚ ਡੇਅਰੀ ਕਿਸਾਨਾਂ ਨਾਲ; ਜੁੜੇ ਕਈ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਕੋਈ ਸਹਿਮਤੀ ਨਾ ਬਣ ਸਕੀ। ਜਿਸ ਕਾਰਨ ਮੰਗਲਵਾਰ ਸ਼ਾਮ ਚਾਰ ਵਜੇ ਮੁੜ ਮੀਟਿੰਗ ਹੋਵੇਗੀ।
ਇਸ ਮੀਟਿੰਗ ਮਗਰੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੇ ਕਿਹਾ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਲੀਡਰਾਂ ਨਾਲ ਮੀਟਿੰਗ ਹੋਈ ਹੈ। ਅੱਜ ਦੀ ਮੀਟਿੰਗ ਵਿੱਚ ਸਹਿਮਤੀ ਨਹੀਂ ਬਣ ਸਕੀ, ਇਸ ਲਈ ਮੰਗਲਵਾਰ ਸ਼ਾਮ 4 ਵਜੇ ਫਿਰ ਮੀਟਿੰਗ ਹੋਵੇਗੀ । ਉਨ੍ਹਾਂ ਕਿਹਾ ਕਿ ਸਰਕਾਰ ਹਰ ਪਹਿਲੂ ਦੀ ਗੰਭੀਰਤਾ ਨਾਲ ਘੋਖ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦੀ ਹਰ ਮੰਗ ‘ਤੇ ਚਰਚਾ ਕਰ ਰਹੇ ਹਾਂ। ਉਮੀਦ ਹੈ ਕਿ ਮਾਮਲਾ ਜਲਦੀ ਹੱਲ ਹੋ ਜਾਵੇਗਾ।
ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਏ ਸਿੱਧੂ ! ਮੈਡੀਕਲ ਚੈੱਕਅਪ ਲਈ ਲਿਆਂਦੇ ਗਏ ਪਟਿਆਲਾ ਦੇ ਸਰਕਾਰੀ ਹਸਪਤਾਲ
ਦੱਸ ਦੇਈਏ ਕਿ ਮਾਨ ਸਰਕਾਰ ਨੇ ਮਿਲਕਫੈੱਡ ਵੱਲੋਂ ਦੁੱਧ ਦੀ ਖਰੀਦ ਕੀਮਤ ਨੂੰ ਵਧਾ ਦਿੱਤਾ ਸੀ । ਜਿਸ ਕਾਰਨ 20 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਇਸ ਵਿੱਚ ਵਾਧਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੁੱਧ ਉਤਪਾਦਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਘਿਰਾਓ ਕਰਕੇ ਮੋਹਾਲੀ-ਚੰਡੀਗੜ੍ਹ ਮੁੱਖ ਸੜਕ ’ਤੇ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਸੀ। ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਮੰਗਾਂ ਪੂਰੀਆਂ ਹੋਣ ਤੱਕ ਵੇਰਕਾ ਮਿਲਕ ਪਲਾਂਟ ਦੇ ਦਰਵਾਜ਼ੇ ਬੰਦ ਰਹਿਣਗੇ ਤੇ ਨਾ ਹੀ ਉਥੇ ਕਿਸੇ ਗੱਡੀ ਨੂੰ ਆਉਣ, ਨਾ ਜਾਣ ਦਿੱਤਾ ਜਾਏਗਾ।
ਵੀਡੀਓ ਲਈ ਕਲਿੱਕ ਕਰੋ -: