ਭਾਰਤੀ ਕਿਸਾਨ ਯੂਨੀਅਨ ਵਿਚ ਫੁੱਟ ਦਾ ਸਾਹਮਣਾ ਕਰ ਰਹੇ ਟਿਕੈਤ ਭਰਾਵਾਂ ਦੇ ਸਾਹਮਣੇ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਦੋਵੇਂ ਕਿਸਾਨ ਨੇਤਾਵਾਂ ‘ਤੇ ਸਰਕਾਰੀ ਜ਼ਮੀਨ ਹੜੱਪਣ ਦਾ ਦੋਸ਼ ਲੱਗੇ ਹਨ। ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਵਿਚ ਜਾਂਚ ਸ਼ੁਰੂ ਕੀਤੀ ਜਾਵੇਗੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਮਾਮਲੇ ਨੂੰ PM ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਸਾਹਮਣੇ ਚੁੱਕਿਆ ਜਾਵੇਗਾ।
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਸਿਸੌਲੀ ਪਿੰਡ ਵਿਚ ਰਹਿਣ ਵਾਲੇ ਰਾਹੁਲ ਨੇ ਰਾਕੇਸ਼ ਤੇ ਨਰੇਸ਼ ਟਿਕੈਤ ‘ਤੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਏ ਹਨ ਕਿ ਇਸ ਸਬੰਧ ਵਿਚ ਸ਼ਿਕਾਇਤ ਕਰਨ ਦੇ ਬਾਅਦ ਕਾਰਵਾਈ ਨਹੀਂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਕ ਦਹਾਕੇ ਪਹਿਲਾਂ ਸਰਕਾਰ ਵੱਲੋਂ ਸਿਸੌਲੀ ਪਿੰਡ ਵਿਚ ਜ਼ਮੀਨ ਦਾ ਹਿੱਸਾ ਤਾਲਾਬ ਲਈ ਵੰਡਿਆ ਗਿਆ ਸੀ। ਹਾਲਾਂਕਿ ਟਿਕੈਤ ਭਰਾਵਾਂ ਨੇ ਤਾਲਾਬ ਨੂੰ ਮਿੱਟੀ ਨਾਲ ਭਰ ਦਿੱਤਾ ਤੇ ਗੈਰ-ਕਾਨੂੰਨੀ ਤਰੀਕੇ ਨਾਲ ਰਿਹਾਇਸ਼ੀ ਜਾਇਦਾਦ ਦਾ ਨਿਰਮਾਣ ਕਰ ਲਿਆ ਹੈ। ਮੈਂ ਇਸ ਮਾਮਲੇ ਵਿਚ ਲਿਖਿਤ ਰੂਪ ਨਾਲ ਜ਼ਿਲ੍ਹਾ ਪੱਧਰ ‘ਤੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਕਿ ਤੇ ਕੇਂਦਰੀ ਰਾਜ ਮੰਤਰੀ ਡਾ. ਸੰਜੀਵ ਬਾਲਿਆਨ ਨੂੰ ਵੀ ਜਾਣੂ ਕਰਵਾਇਆ ਹੈ ਕੋਈ ਕਾਰਵਾਈ ਨਹੀਂ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਬੁਢਾਨਾ ਇਲਾਕੇ ਦੇ ਐੱਸਡੀਐੱਮ ਅਰੁਣ ਕੁਮਾਰ ਨੇ ਕਿਹਾ ਕਿ ਮਾਮੇਲ ਵਿਚ ਜਾਂਚ ਕੀਤੀ ਜਾਵੇਗੀ ਕਿਉਂਕਿ ਸ਼ਿਕਾਇਤ ਦਰਜ ਹੋ ਚੁੱਕੀ ਹੈ। ਇਸ ਮਾਮਲੇ ਦੀ ਜਾਂਚ ਕਰਾਂਗੇ ਤੇ ਕਾਰਵਾਈ ਕਰਾਂਗੇ। ਮੁਖੀ ਨੇ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਵਿਚ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਨਿਆਂ ਲਈ ਪੀਐੱਮ ਮੋਦੀ ਤੇ ਸੀਐੱਮ ਯੋਗੀ ਤੱਕ ਜਾਣਗੇ।
ਦੂਜੇ ਪਾਸੇ ਨਰੇਸ਼ ਟਿਕੈਤ ਨੇ ਦੋਸ਼ਾਂ ਨੂੰ ਗਲਤ ਦੱਸਿਆ ਹੈ ਤੇ ਕਿਹਾ ਹੈ ਕਿ ਉਹ ਪੁੱਛਗਿਛ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਲੋਕ ਕਿਉਂ ਮੇਰੇ ‘ਤੇ ਦੋਸ਼ ਲਗਾ ਰਹੇ ਹਨ। ਅਸੀਂ ਕਿਸੇ ਸਰਕਾਰੀ ਜ਼ਮੀਨ ‘ਤੇ ਕਬਜ਼ਾ ਨਹੀਂ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: