ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ‘ਤੇ ਪੰਜਾਬ ਵਿੱਚ ਸਿਆਸੀ ਬਵਾਲ ਹੋ ਗਿਆ ਹੈ। ਦਰਅਸਲ, ਜਥੇਦਾਰ ਗਿਆਨੀ ਹਰਪ੍ਰੀਤ ਨੇ ਸਿਖਾਂ ਨੂੰ ਲਾਇਸੈਂਸੀ ਮਾਡਰਨ ਹਥਿਆਰ ਰੱਖਣ ਦੀ ਗੱਲ ਕਹੀ ਸੀ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਸੀ ਕਿ ਅੱਜ ਦੇ ਹਾਲਾਤਾਂ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਗਿਆ ਹੈ ਕਿ ਸਿੱਖ ਖਾਸ ਕਰ ਕੇ ਸਿੱਖ ਨੌਜਵਾਨ ਕਾਨੂੰਨੀ ਤੌਰ ‘ਤੇ ਮਾਰਡਨ ਹਥਿਆਰ ਰੱਖਣ। ਉਨ੍ਹਾਂ ਦੇ ਇਸ ਬਿਆਨ ‘ਤੇ CM ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਵਾਲ ਚੁੱਕੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਵਾਲ ਪੁੱਛਿਆ ਹੈ ਕਿ ਸਿੱਖਾਂ ਨੂੰ ਲਾਇਸੈਂਸੀ ਮਾਡਰਨ ਹਥਿਆਰ ਕਿਉਂ ਰੱਖਣੇ ਚਾਹੀਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਸੱਦਾ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਦੀ ਅਪੀਲ ਭਾਈਚਾਰਕ ਸਾਂਝ ਦੇ ਲਈ ਖਤਰਨਾਕ ਹੈ। ਪੰਜਾਬ ਦੀ ਸ਼ਾਂਤੀ ਲਈ ਮੈਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਾ ਹਾਂ।ਵੜਿੰਗ ਨੇ ਪੁੱਛਿਆ ਕਿ ਜਥੇਦਾਰ ਸਾਹਿਬ ਨੂੰ ਦੱਸਣਾ ਚਾਹੀਦਾ ਹੈ ਕਿ ਸਿੱਖ ਨੌਜਵਾਨਾਂ ਨੂੰ ਹਥਿਆਰਾਂ ਦੀ ਲੋੜ ਕਿਉਂ ਹੈ ?
ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਦੀ ਨਿਖੇਧੀ ਕੀਤੀ । ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ.. ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ। ਜਥੇਦਾਰ ਸਾਹਿਬ ਆਪਾਂ ਪੰਜਾਬ ਵਿਚ ਸ਼ਾਂਤੀ, ਭਾਈਚਾਰੇ ਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨਾ ਕਿ ਮਾਡਰਨ ਹਥਿਆਰਾਂ ਦੇ…’।
ਵੀਡੀਓ ਲਈ ਕਲਿੱਕ ਕਰੋ -: