ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਮਾਨ ਸਰਕਾਰ ਨੇ ਵਿਜੇ ਸਿੰਗਲਾਂ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਰ ਸਿਰਫ ਇਸ ਨਾਲ ਹੀ ਉਨ੍ਹਾਂ ਦੇ ਸਾਰੇ ਦੋਸ਼ ਮਾਫ ਨਹੀਂ ਹੋ ਜਾਣਗੇ। ਸੀ.ਐੱਮ. ਮਾਨ ਨੇ ਕਿਹਾ ਹੈ ਕਿ ਉਨ੍ਹਾਂ ਖਿਲਾਫ ਕੇਸ ਵੀ ਦਰਜ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ਤੇ ਐਂਟੀ ਕਰੱਪਸ਼ਨ ਬ੍ਰਾਂਚ ਨੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ।
ਇਸ ਦੀ ਸ਼ਿਕਾਇਤ ਸੀ.ਐੱਮ. ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਉਨ੍ਹਾਂ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਤੋਂ ਬਾਅਦ ਹੁਣ ਸਿੰਗਲਾ ਦੀ ਆਮ ਆਦਮੀ ਪਾਰਟੀ ਤੋਂ ਵੀ ਛੁੱਟੀ ਦੀ ਤਿਆਰੀ ਕਰ ਲਈ ਗਈ ਹੈ। ਪੰਜਾਬ ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਦਾਗੀ ਲੋਕਾਂ ਦੀ ਆਮ ਆਦਮੀ ਪਾਰਟੀ ‘ਚ ਕੋਈ ਥਾਂ ਨਹੀਂ ਹੈ।