ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ । ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ । ਮਿਲੀ ਜਾਣਕਾਰੀ ਅਨੁਸਾਰ ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਖਿਲਾਫ਼ ਇਹ ਕਾਰਵਾਈ ਹੋਈ ਹੈ। ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਦੌਰਾਨ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਤੰਜ ਕੱਸਿਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਨੇ ਸੋਢਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ,” ਬਾਬਾ ਕਹਿੰਦਾ ਸੀ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।” ਮੂਸੇਵਾਲਾ ਨੇ ਕਿਹਾ ਕਿ ਸਭ ਤੋਂ ਖਤਰਨਾਕ ਸਾਰਿਆਂ ਭੇਡਾਂ ਦਾ ਇੱਕੋ ਦਿਨ ਮਰ ਜਾਣਾ ਹੁੰਦਾ ਏ’
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਐਮ ਮਾਨ ਨੇ ਕਿਹਾ ਕਿ ਮੈਂ ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ।
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸ ਨੇ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ। ਸਿੱਧੂ ਮੂਸੇਵਾਲਾ ਨੂੰ ਲੋਕ ਬਤੌਰ ਗਾਇਕ ਬਹੁਤ ਪਸੰਦ ਕਰਦੇ ਹਨ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਦੇ ਤੌਰ ‘ਤੇ ਲੋਕਾਂ ਦਾ ਉੰਨਾ ਪਿਆਰ ਨਹੀਂ ਮਿਲਿਆ । ਜਿਸ ਕਾਰਨ ਮੂਸੇਵਾਲਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ।
ਵੀਡੀਓ ਲਈ ਕਲਿੱਕ ਕਰੋ -: