ਚੰਡੀਗੜ੍ਹ ਵਿਚ ਲਗਭਗ 25,000 ਮੁਲਾਜ਼ਮਾਂ ਲਈ ਰਾਹਤ ਭਰੀ ਖਬਰ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਪਿਛਲੇ ਪੰਜ ਸਾਲ ਤੋਂ ਮੁਲਾਜ਼ਮਾਂ ਦੇ ਬਕਾਇਆ ਏਰੀਅਰ ਨੂੰ ਇੱਕ ਵਾਰ ਵਿਚ ਹੀ ਜਾਰੀ ਕੀਤਾ ਜਾਵੇਗਾ। ਚੰਡੀਗੜ੍ਹ ਪ੍ਰਸ਼ਾਸਨ ਦੇ ਫਾਈਨਾਂਸ ਡਿਪਾਰਟਮੈਂਟ ਨੇ ਇਹ ਹੁਕਮ ਜਾਰੀ ਕਰਕੇ ਸਾਰੇ ਸੈਕ੍ਰੇਟਰੀ ਹੈੱਡ ਆਫ ਡਿਪਾਰਟਮੈਂਟ ਨੂੰ ਹੁਕਮ ਦੀ ਕਾਪੀ ਪਹੁੰਚਾ ਦਿੱਤੀ ਹੈ। ਹਰ ਵਿਭਾਗ ਦੇ ਐੱਚਓਡੀ ਨੂੰ ਇਹ ਏਰੀਅਰ ਅਪਲਾਈ ਕਰਨ ਦਾ ਹੁਕਮ ਵੀ ਦਿੱਤਾ ਗਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਮੁਤਾਬਕ ਛੇਵੇਂ ਪੰਜਾਬ ਵਿੱਤ ਕਮਿਸ਼ਨ ਤਹਿਤ 1 ਜਨਵਰੀ 2016 ਤੋਂ 30 ਸਤੰਬਰ 2021 ਤੱਕ ਦਾ ਏਰੀਅਰ ਮੁਲਾਜ਼ਮਾਂ ਨੂੰ ਮਿਲੇਗਾ। ਪ੍ਰਸ਼ਾਸਨ ਦੇ ਇਸ ਫੈਸਲੇ ਦਾ ਫਾਇਦਾ ਚੰਡੀਗੜ੍ਹ ਦੇ 25 ਹਜ਼ਾਰ ਮੁਲਾਜ਼ਮਾਂ ਨੂੰ ਹੋਵੇਗਾ। ਨਾਲ ਹੀ ਇਸ ਦਾ ਫਾਇਦਾ ਪੰਜਾਬ ਦੇ ਡੈਪੂਟੇਸ਼ਨ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੀ ਹੋਵੇਗਾ।
ਮੁਲਾਜ਼ਮਾਂ ਨੂੰ ਏਰੀਅਰ 3-8 ਲੱਖ ਤੱਕ ਮਿਲੇਗਾ। ਇਹ ਏਰੀਅਰ ਵਿੱਤੀ ਸਾਲ 2022-2023 ਦੇ ਬਜਟ ਨਾਲ ਜਾਰੀ ਕੀਤਾ ਜਾਵੇਗਾ। ਤਨਖਾਹ ਸੋਧ ਤਹਿਤ ਏਰੀਅਰ ਜਾਰੀ ਕਰਨ ਦਾ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ। ਸਾਰੇ ਵਿਭਾਗ ਆਪਣੇ ਮੁਲਾਜ਼ਮਾਂ ਦੀ ਤਨਖਾਹ ਨੂੰ ਲੈ ਕੇ ਬਜਟ ਦੀ ਜਾਂਚ ਕਰਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਇੱਕ ਵੱਡਾ ਐਲਾਨ ਕੀਤਾ ਹੈ। ਸ਼ਾਹ ਨੇ ਕਿਹਾ ਕਿ ਹੁਣ ਚੰਡੀਗੜ੍ਹ ਕੇਂਦਰ ਸ਼ਾਸਿਤ ਖੇਤਰ ਪ੍ਰਸ਼ਾਸਨ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਹੁਣ ਕੇਂਦਰੀ ਸਿਵਲ ਸੇਵਾਵਾਂ ਦੇ ਬਰਾਬਰ ਹੋਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਇਸ ਬਦਲਾਅ ਨਾਲ ਵੱਡੇ ਪੈਮਾਨੇ ‘ਤੇ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸ਼ਾਹ ਨੇ ਕਿਹਾ ਕਿ ਇਹ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਸੀ। ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਤੇ ਆਉਣ ਵਾਲੇ ਵਿੱਤੀ ਸਾਲ ਮਤਲਬ 1 ਅਪ੍ਰੈਲ ਤੋਂ ਤੁਹਾਨੂੰ ਫਾਇਦਾ ਮਿਲੇਗਾ।