ਸ਼੍ਰੀਨਗਰ ਦੇ ਬਾਹਰੀ ਇਲਾਕੇ ਸੌਰੇ ਵਿਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਦੇ ਬਾਹਰ ਅੱਤਵਾਦੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਗਈ ਤੇ ਉਸ ਦੀ 7 ਸਾਲਾ ਧੀ ਵੀ ਜ਼ਖਮੀ ਹੋ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਮਹੀਨੇ ਕਸ਼ਮੀਰ ਵਿਚ ਮਾਰੇ ਜਾਣ ਵਾਲੇ ਤੀਜੇ ਪੁਲਿਸ ਕਰਮੀ ਕਾਂਸਟੇਬਲ ਸੈਫੁੱਲਾ ਕਾਦਰੀ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਆਪਣੀ ਧੀ ਨੂੰ ਟਿਊਸ਼ਨ ਪੜ੍ਹਾਉਣ ਲਈ ਘਰ ਤੋਂ ਨਿਕਲ ਰਹੇ ਸਨ।
ਜਾਣਕਾਰੀ ਮੁਤਾਬਕ ਕਾਦਰੀਤੇ ਉਸ ਦੀ 7 ਸਾਲਾ ਬੇਟੀ ਨੂੰ ਨਜ਼ਦੀਕ ਹੀ ਐੱਸਕੇਆਈਐੱਮਐੱਸ ਹਸਪਤਾਲ ਲਿਜਾਂਦਾ ਗਿਆ ਜਿਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਹਾਲਾਂਕਿ ਹਮਲੇ ਵਿਚ ਬੱਚੀ ਦੇ ਖੱਬੇ ਹੱਥ ਵਿਚ ਗੋਲੀ ਲੱਗੀ ਹੈ ਤੇ ਉਹ ਖਤਰੇ ਤੋਂ ਬਾਹਰ ਹੈ। ਪੁਲਿਸ ਦੇ ਇੰਸਪੈਕਟਰ ਜਨਰਲ (ਕਸ਼ਮੀਰ ਰੇਂਜ) ਵਿਜੇ ਕੁਮਾਰ ਨੇ ਹੱਤਿਆ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਟੀਮਾਂ ਨੂੰ ਨੇੜਲੇ ਇਲਾਕਿਆਂ ਵਿਚ ਭੇਜਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਉਨ੍ਹਾਂ ਕਿਹਾ ਕਿ ਅਸੀਂ ਜਲਦ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਵਾਂਗੇ। ਇਸ ਤੋਂ ਪਹਿਲਾਂ 7 ਮਈ ਨੂੰ ਅੱਤਵਾਦੀਆਂ ਨੇ ਅੰਚਾਰ ਇਲਾਕੇ ਦੇ ਕੋਲ ਏਵਾ ਪੁਲ਼ ‘ਤੇ ਵੀ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।