ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਸਥਿਤ ਜੀਟੀਵੀ ਨਗਰ ਵਿੱਚ ਇੱਕ ਵੱਡੀ ਵਾਰਦਾਸ ਸਾਹਮਣੇ ਆਈ ਹੈ। ਇੱਥੇ ਇੱਕ ਪ੍ਰਿੰਸੀਪਲ ਅਤੇ ਉਸ ਦੀ ਪਤਨੀ ਦੀਆਂ ਲਾਸ਼ਾਂ ਘਰ ‘ਚੋਂ ਮਿਲੀਆਂ ਹਨ। ਪੁਲਿਸ ਨੇ ਘਰ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੱਕ ਹੈ ਕਿ ਦੋਵਾਂ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਭੁਪਿੰਦਰ ਸਿੰਘ (62) ਜੀਟੀਵੀ ਨਗਰ ਵਿੱਚ ਪ੍ਰੀ-ਸਕੂਲ ਚਲਾਉਂਦਾ ਹੈ ਅਤੇ ਪਤਨੀ ਸੁਰਿੰਦਰ ਕੌਰ ਨਾਲ ਸਕੂਲ ਦੀ ਉਪਰਲੀ ਮੰਜ਼ਿਲ ‘ਤੇ ਰਹਿੰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਗੁਆਂਢੀ ਨੇ ਘਰ ‘ਚ ਲਾਸ਼ਾਂ ਪਈਆਂ ਦੇਖੀਆਂ। ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ, ਦਿਹਾਤੀ ਸੰਯੁਕਤ ਕਮਿਸ਼ਨਰ ਚਰਨ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ | ਭੁਪਿੰਦਰ ਸਿੰਘ ਦੀ ਲਾਸ਼ ਰਸੋਈ ਦੇ ਨੇੜਿਓਂ ਅਤੇ ਉਸ ਦੀ ਪਤਨੀ ਦੀ ਲਾਸ਼ ਕਮਰੇ ਵਿੱਚੋਂ ਬਰਾਮਦ ਹੋਈ। ਇਸ ਵਿੱਚ ਸਾਜ਼ਿਸ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਹੈਰਾਨੀ ਦੀ ਗੱਲ ਹੈ ਕਿ ਸਰੀਰ ‘ਤੇ ਕਿਸੇ ਵੀ ਤਰ੍ਹਾਂ ਦੇ ਨਿਸ਼ਾਨ ਨਹੀਂ ਹਨ। ਅਜਿਹਾ ਲੱਗਦਾ ਹੈ ਕਿ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਫਿੰਗਰ ਪ੍ਰਿੰਟ ਮਾਸਟਰ ਅਤੇ ਡੌਗ ਸਕੁਐਡ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ।