ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਜੀਲੈਂਸ ਵੱਲੋਂ ਦਰਜ ਇੱਕ ਕੇਸ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਸਤੰਬਰ ਤੱਕ ਰੋਕ ਲਗਾ ਦਿੱਤੀ ਹੈ।
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਪੀਐਸ ਫਲਾਇੰਗ ਸਕੁਐਡ-1 ਵਿਜੀਲੈਂਸ ਬਿਊਰੋ, ਮੁਹਾਲੀ ਵਿਖੇ ਦਰਜ ਇੱਕ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਇਹ ਮਾਮਲਾ ਅੱਜ ਜਸਟਿਸ ਅਵਨੀਸ਼ ਝਿੰਗਣ ਦੀ ਅਦਾਲਤ ‘ਚ ਸੁਣਵਾਈ ਲਈ ਆਇਆ। ਸੁਣਵਾਈ ਦੌਰਾਨ ਸੂਬੇ ਦੇ ਵਕੀਲ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ, ਇਸ ਲਈ ਕੇਸ ਦੀ ਸੁਣਵਾਈ ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਪਹਿਲਾ ਚੰਡੀਗੜ੍ਹ ਦੇ ਸੈਕਟਰ-20 ਸਥਿਤ ਕੋਠੀ ਦੀ ਜਾਂਚ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੱਤੀ ਸੀ। ਸੁਮੇਧ ਸਿੰਘ ਸੈਣੀ ਨੂੰ ਅੰਤਰਿਮ ਰਾਹਤ ਦਿੰਦਿਆਂ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ। ਜ਼ਿਕਰਯੋਗ ਹੈ ਕਿ 26 ਅਪ੍ਰੈਲ ਨੂੰ ਮੋਹਾਲੀ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।