ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰਾਰਾ ਝਟਕਾ ਲੱਗਿਆ ਹੈ। ਰਾਜਪਾਲ ਬੀਐੱਲ ਪੁਰੋਹਿਤ ਨੇ ਉਨ੍ਹਾਂ ਦਾ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਦਾ ਆਰਡੀਨੈਂਸ ਵਾਪਸ ਕਰ ਦਿੱਤਾ ਹੈ । ਮਾਨ ਸਰਕਾਰ ਨੂੰ ਇਹ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਬਿਲ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ ਹੈ । ਰਾਜਪਾਲ ਦੇ ਦਫ਼ਤਰ ਤੋਂ ਭੇਜੇ ਗਏ ਨੋਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜੂਨ ਵਿੱਚ ਹੋਣਾ ਹੈ । ਇਸ ਲਈ ਸਰਕਾਰ ਨੂੰ ਆਰਡੀਨੈਂਸ ਲਿਆਉਣ ਦੀ ਲੋੜ ਨਹੀਂ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ CM ਭਗਵੰਤ ਮਾਨ ਨੇ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਦਾ ਫੈਸਲਾ ਲਿਆ ਸੀ। ਇਸ ਵਿੱਚ ਕਿਹਾ ਗਿਆ ਕਿ ਹੁਣ ਇੱਕ ਵਿਧਾਇਕ ਨੂੰ ਸਿਰਫ਼ ਇੱਕ ਕਾਰਜਕਾਲ ਦੀ ਹੀ ਪੈਨਸ਼ਨ ਮਿਲੇਗੀ । ਚਾਹੇ ਉਹ ਕਿੰਨੀ ਵਾਰ ਵੀ ਵਿਧਾਇਕ ਬਣੇ ਹੋਣ । ਹੁਣ ਤੱਕ ਵਿਧਾਇਕ ਨੂੰ ਹਰ ਵਾਰ ਦੇ ਲਈ ਪੈਨਸ਼ਨ ਜੋੜ ਕੇ ਮਿਲਦੀ ਸੀ । ਇਸ ਨਾਲ ਸਾਲਾਨਾ 19.53 ਕਰੋੜ ਰੁਪਏ ਦੀ ਬਚਤ ਦਾ ਦਾਅਵਾ ਕੀਤਾ ਗਿਆ ਸੀ ।
ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ
ਦੱਸ ਦੇਈਏ ਕਿ CM ਮਾਨ ਦੇ ਐਲਾਨ ਦੇ ਬਾਵਜੂਦ ਇਹ ਫ਼ੈਸਲਾ ਲਾਗੂ ਨਹੀਂ ਹੋਇਆ ਸੀ । ਇਸ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਇਹ ਪ੍ਰਸਤਾਵ ਕੈਬਨਿਟ ਵਿੱਚ ਲਿਆਂਦਾ ਸੀ। ਜਿਸ ਵਿੱਚ ਪੰਜਾਬ ਸਟੇਟ ਲੈਜਿਸਲੇਟਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ) ਐਕਟ 1977 ਵਿੱਚ ਸੋਧ ਕੀਤੀ ਗਈ ਸੀ । ਇਹ ਆਰਡੀਨੈਂਸ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: