ਮੌਜੂਦਾ ਸਮੇਂ ਵਿੱਚ WhatsApp ਦੁਨੀਆ ਦੀ ਸਭ ਤੋਂ ਆਮ ਇੰਸਟੈਂਟ ਮੈਸੇਜਿੰਗ ਐਪ ਬਣ ਗਈ ਹੈ। ਦੁਨੀਆ ਭਰ ਦੇ ਲੋਕ ਚੈਟਿੰਗ ਲਈ ਸਭ ਤੋਂ ਵੱਧ ਵਟਸਐਪ ਦੀ ਵਰਤੋਂ ਕਰਦੇ ਹਨ। ਵਟਸਐਪ ਰਾਹੀਂ ਵੀ ਚਲਾਕ ਲੋਕ ਧੋਖਾਧੜੀ ਕਰਦੇ ਹਨ । ਇਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਪੰਜਾਬ ਦੇ ਲੋਕਾਂ ਨੂੰ ਸੀਨੀਅਰ ਅਧਿਕਾਰੀਆਂ/ਪਤਵੰਤਿਆਂ ਦੇ ਜਾਅਲੀ WhatsApp ਆਈਡੀ ਦੀ ਵਰਤੋਂ ਕਰਕੇ ਵਿੱਤੀ/ਪ੍ਰਸ਼ਾਸਕੀ ਮੰਗਾਂ ਕਰਨ ਵਾਲੇ ਸੰਦੇਸ਼ਾਂ ਤੋਂ ਸੁਚੇਤ ਰਹਿਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਾਈਬਰ ਕ੍ਰਾਈਮ ਸੈੱਲ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜੇਕਰ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਚ ਆਉਂਦਾ ਹੈ ਤਾਂ ਉਹ ਤੁਰੰਤ ਟੋਲ ਫ੍ਰੀ ਨੰਬਰ ‘1930’ ’ਤੇ ਸੂਚਨਾ ਦੇਣ।
ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਦੋ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਧੋਖਾਧੜੀ ਕਰਨ ਵਾਲਿਆਂ ਨੇ VVIP ਦੀ ਪਹਿਚਾਣ ਅਪਣਾ ਕੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਹੈ । ਇਸ ਦੀ ਸੂਚਨਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸਟੇਟ ਸਾਈਬਰ ਕ੍ਰਾਈਮ ਆਰ.ਕੇ. ਜੈਸਵਾਲ ਨੇ ਦਿੱਤੀ। ਦੋਸ਼ੀਆਂ ਦਾ ਮਨੋਰਥ ਭੋਲੇ-ਭਾਲੇ ਲੋਕਾਂ ਨੂੰ ਧੋਖਾ ਦੇਣਾ ਸੀ ਅਤੇ ਇਸ ਤਰ੍ਹਾਂ ਦੀ ਧੋਖਾਧੜੀ ਪੂਰੇ ਭਾਰਤ ਵਿੱਚ ਪ੍ਰਚਲਿਤ ਹੈ। ਉਨ੍ਹਾਂ ਕਿਹਾ ਕਿ ਇਹ ਸਮਾਜ ਵਿਰੋਧੀ ਅਨਸਰ ਵੱਖ-ਵੱਖ ਆਧੁਨਿਕ ਤਰੀਕਿਆਂ ਦੀ ਵਰਤੋਂ ਕਰਕੇ ਵੱਖ-ਵੱਖ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਅਣਅਧਿਕਾਰਤ ਢੰਗ ਨਾਲ ਉਨ੍ਹਾਂ ਦੇ ਮੋਬਾਈਲਾਂ ਤੱਕ ਪਹੁੰਚ ਕਰਦੇ ਹਨ।
ਆਈਜੀਪੀ ਆਰ.ਕੇ ਜੈਸਵਾਲ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਪ੍ਰੋਫਾਈਲਾਂ ‘ਤੇ ਡਿਸਪਲੇਅ ਆਧਾਰਿਤ ਫੀਡਬੈਕ (ਟੋਰੈਂਟ, ਸ਼ਾਰਟ-ਐਂਡ URL ਆਦਿ) ਦੀ ਵਰਤੋਂ ਕਰਨ ਤੋਂ ਮਨ੍ਹਾ ਕੀਤਾ। ਇਸ ਦੇ ਨਾਲ ਜਾਅਲੀ ਸੋਸ਼ਲ ਮੀਡੀਆ ਖਾਤਿਆਂ ਵੱਲੋਂ ਆਪਣੇ ਆਪ ਨੂੰ ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਓਟੀਪੀ, ਬੈਂਕ ਖਾਤੇ, ਕ੍ਰੈਡਿਟ/ਡੈਬਿਟ ਕਾਰਡ ਜਾਂ ਸਮਾਜਿਕ ਸੁਰੱਖਿਆ ਨੰਬਰ ਵਰਗੀਆਂ ਗੁਪਤ ਜਾਣਕਾਰੀਆਂ ਨੂੰ ਸਾਂਝਾ ਨਾ ਕਰਨ ਦੀ ਸਲਾਹ ਵੀ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: