ਯੂਏਈ ਦੀ ਰਾਜਧਾਨੀ ਅਬੂ ਧਾਬੀ ਵਿੱਚ ਸਿਲੰਡਰ ਬਲਾਸਟ ਹੋਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਭਾਰਤੀ ਤੇ ਇੱਕ ਪਾਕਿਸਤਾਨੀ ਨਾਗਰਿਕ ਹੈ। ਅਧਿਕਾਰਾਂ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਫਤੇ ਦੀ ਸ਼ੁਰੂਆਤ ਵਿੱਚ ਆਬੂ ਧਾਬੀ ਦੇ ਇੱਕ ਹੋਟਲ ਵਿੱਚ ਸਿਲੰਡਰ ਬਲਾਸ ਹੋਇਆ ਸੀ, ਜਿਸ ਵਿੱਚ 106 ਭਾਰਤੀਆਂ ਸਣੇ 120 ਲੋਕ ਜ਼ਖਮੀ ਹੋ ਗਏ ਸਨ।
ਘਟਨਾ ਸੋਮਵਾਰ ਦੁਪਹਿਰ ਨੂੰ ਆਬੂਧਾਬੀ ਦੇ ਇੱਕ ਰੈਸਟੋਰੈਂਟ ਦੀ ਹੈ, ਇਸ ਵਿੱਚ 120 ਲੋਕ ਜ਼ਖਮੀ ਹੋ ਗਏ। ਬੁੱਧਵਾਰ ਨੂੰ ਭਾਰਤਤੀ ਦੂਤਘਰ ਨੇ ਇਸ ਦੀ ਪੁਸ਼ਟੀ ਕੀਤੀ ਕਿ ਮ੍ਰਿਤਕਾਂ ਵਿੱਚੋਂ ਇੱਕ ਭਾਰਤੀ ਵੀ ਸੀ।
ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜਲਦ ਆਪਣੇ ਦੇਸ਼ਾਂ ਤੱਕ ਪਹੁੰਚਾਉਣ ਲਈ ਦੂਤਘਰ ਸਥਾਨਕ ਅਧਿਕਾਰੀਆਂ ਦੇ ਨਾਲ ਰੈਗੂਲਰ ਸੰਪਰਕ ਵਿੱਚ ਹਨ ਤੇ ਯੂ.ਏ.ਈ. ਦੇ ਅਧਿਕਾਰੀਆਂ ਵੱਲੋਂ ਸਾਰੇ ਸਮਰਥਨ ਦਾ ਭਰੋਸਾ ਦਿੱਤਾ ਗਿਆ ਹੈ। ਦੂਤਘਰ ਦੇ ਅਧਿਕਾਰੀ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰ ਰਹੇ ਹਨ ਤੇ ਤੇਜ਼ੀ ਨਾਲ ਹਰ ਸੰਭਵ ਮਦਦ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਭਾਰਤੀ ਦੂਤਘਰ ਦੇ ਬਿਆਨ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਯੂਏਈ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮਰਨ ਵਾਲਿਆਂ ਵਿੱਚ ਇੱਕ ਭਾਰਤੀ ਨਾਗਰਿਕ ਤੇ 106 ਭਾਰਤਤੀ ਨਾਗਰਿਕ ਜ਼ਖਮੀ ਹੋਏ ਹਨ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਵੀ ਦੂਜੇ ਮ੍ਰਿਤਕ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਅਧਿਕਾਰਕ ਕਾਗਜ਼ੀ ਕਾਰਵਾਈ ਹੋ ਰਹੀ ਹੈ।