ਕਾਂਗਰਸ ਪਾਰਟੀ ਦੀ ਦਿਨੋ-ਦਿਨ ਖਰਾਬ ਹੁੰਦੀ ਹਾਲਤ ਨੂੰ ਦੇਖ ਸਾਬਕਾ ਕੈਬਨਿਟ ਮੰਤਰੀ ਰਾਜਕੁਮਾਰ ਵੇਰਕਾ ਨੇ ਹਾਈਕਮਾਂਡ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰਲਾ ਕਲੇਸ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਨੇ ਕਾਂਗਰਸ ਦਾ ਤਮਾਸ਼ਾ ਬਣਾ ਲਿਆ ਹੈ। ਇਸ ਸਭ ਲਈ ਹਾਈਕਮਾਂਡ ਜ਼ਿੰਮੇਵਾਰ ਹੈ।
ਕਾਂਗਰਸ ਹਾਈਕਮਾਂਡ ਕਾਰਵਾਈ ਕਰਨ ਦੀ ਬਜਾਏ ਤਮਾਸ਼ਾ ਦੇਖ ਰਹੀ ਹੈ। ਨਾਲ ਹੀ ਵੇਰਕਾ ਨੇ ਕਿਹਾ ਕਿ ਜੇਕਰ ਇੰਝ ਹੀ ਚੱਲਦਾ ਰਿਹਾ ਤਾਂ ਤੁਸੀਂ ਦੇਖੋਗੇ ਕਿ ਇੱਕ ਦਿਨ ਲੋਕ ਕਾਂਗਰਸ ਨੂੰ ਛੱਡ ਦੇਣਗੇ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਦਿਨੋ-ਦਿਨ ਨੁਕਸਾਨ ਹੋ ਰਿਹਾ ਹੈ ਪਰੰਤੂ ਹਾਈਕਮਾਂਡ ਤਮਾਸ਼ਾ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਆਪਣੀਆਂ ਅੱਖਾਂ ਖੋਲ੍ਹਣੀਆਂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤਾਂ ‘ਤੇ ਦਿੱਤੇ ਬਿਆਨ ਤੋਂ ਬਾਅਦ ਸਾਬਕਾ ਮੰਤਰੀ ਅਤੇ ਐੱਸ. ਸੀ. ਭਾਈਚਾਰੇ ਦੇ ਆਗੂ ਰਾਜਕੁਮਾਰ ਵੇਰਕਾ ਨੇ ਜਾਖੜ ਨੂੰ ਬਾਬਾ ਅੰਬੇਡਕਰ ਸਾਹਿਬ ਦੀ ਕੌਮ ਤੋਂ ਮੁਆਫੀ ਮੰਗਣ ਲਈ ਕਿਹਾ ਸੀ। ਸਾਬਕਾ ਮੰਤਰੀ ਵੇਰਕਾ ਨੇ ਉਨ੍ਹਾਂ ਦੇ ਇਸ ਬਿਆਨ ਨੂੰ ਛੋਟੀ ਮਾਨਸਿਕਤਾ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਜਾਖੜ ਖੁਦ ਮੁੱਖ ਮੰਤਰੀ ਨਹੀਂ ਬਣ ਸਕੇ, ਜਿਸ ਕਾਰਨ ਉਹ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਜਿਸ ਤੋਂ ਬਾਅਦ ਹਾਈਕਮਾਂਡ ਵੱਲੋਂ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀਤੇ ਆਖਿਰਕਾਰ ਜਾਖੜ ਨੂੰ ਪਾਰਟੀ ਤੋਂ ਛੱਡਣੀ ਪਈ ਸੀ।