ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਤ ਅਵਤਾਰ ਸਿੰਘ ਸੀਚੇਵਾਲ ਦੀ 34ਵੀ ਬਰਸੀ ਸਮਾਗਮ ਸ਼ਰਧਾ ਦੇ ਫੁੱਲ ਭੇਟ ਕਰਨ ਮੌਕੇ ਨਿਰਮਲ ਕੁਟੀਆ ਸੀਚੇਵਾਲ ਵਿਖੇ ਪਹੁੰਚੇ। ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਪ੍ਰਤੀ ਸਾਨੂੰ ਸੰਤ ਜੀ ਦੇ ਵਿਚਾਰ ਅਪਣਾਉਣ ਦੀ ਲੋੜ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਉਥੇ ਬੂਟਾ ਲਾ ਕੇ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ। ਸੀ.ਐੱਮ. ਮਾਨ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਨਮਾਨਤ ਵੀ ਕੀਤਾ ਗਿਆ।
ਇਸ ਦੌਰਾਨ ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਇਥੇ ਆ ਕੇ ਬੇਹੱਦ ਖ਼ੁਸ਼ੀ ਹੋਈ ਹੈ। ਇਥੇ ਵਾਤਾਵਰਣ ਪ੍ਰੇਮੀ ਲੋਕ ਰਹਿੰਦੇ ਹਨ, ਕਿਉਂਕਿ ਇਥੇ ਕੁਦਰਤ ਨੂੰ ਬਚਾਇਆ ਗਿਆ ਹੈ। ਇਥੇ ਪਾਣੀ ਨੂੰ ਪਿਤਾ ਦਾ ਦਰਜਾ, ਹਵਾ ਨੂੰ ਗੁਰੂ ਦਾ ਦਰਜਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਦੋਬਾਰਾ ਰੰਗਲਾ ਬਣਾਉਣਾ ਹੈ। ਪੰਜਾਬ ਨੂੰ ਕੋਈ ਕੈਲੀਫੋਨੀਆ, ਲੰਡਨ ਬਣਾਉਣ ਦੀ ਲੋੜ ਨਹੀਂ ਹੈ। ਪੰਜਾਬ ਦੀ ਪਾਣੀ, ਹਵਾ ਅਤੇ ਮਿੱਟੀ ਨੂੰ ਬਚਾਓ। ਇਥੇ ਧਰਤੀ ’ਤੇ ਰੌਣਕ ਆਵੇਗੀ ਅਤੇ ਗਿੱਦੇ ਪੈਣਗੇ। ਦੇਸ਼ ਲਈ ਅਤੇ ਪੰਜਾਬ ਲਈ ਜਾਨ ਵੀ ਹਾਜ਼ਰ ਹੈ।
ਦੱਸਣਯੋਗ ਹੈ ਕਿ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਸਰਪ੍ਰਸਤੀ ਹੇਠ ਇਥੇ ਅੱਜ ਸਮਾਗਮ ਹੋ ਰਹੇ ਸਨ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸੇਰੋਵਾਲੀਆ, ਸੁਲਤਾਨਪੁਰ ਲੋਧੀ ਦੇ ਵਿਧਾਇਕ ਇੰਦਰਪ੍ਰਤਾਪ ਸਿੰਘ ਰਾਣਾ ਤੇ ਹੋਰ ਸ਼ਖਸੀਅਤਾਂ ਸਣੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: