ਪੰਜਾਬ ਦੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਾ ਪੱਤਰ ਮਿਲਿਆ ਹੈ ਜਿਸ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਵੱਲੋਂ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਪੱਤਰ ਕਿਥੋਂ ਆਇਆ ਹੈ। ਲੁਧਿਆਣਾ ਦੇ ਇੰਚਾਰਜ ਐੱਸ. ਐੱਚ. ਓ. ਜਸਕਰਨ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਪੱਤਰ ਮਿਲਣ ਤੋਂ ਬਾਅਦ ਸਕਿਓਰਿਟੀ ਨੂੰ ਟਾਈਟ ਕਰ ਦਿੱਤਾ ਗਿਆ ਹੈ।
ਐੱਸ. ਐੱਚ. ਓ. ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਕੋਲੋਂ ਵੀ ਕੋਈ ਚੀਜ਼ ਲੈ ਕੇ ਨਾ ਖਾਣ ਤੇ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਇਸ ਬਾਰੇ ਰੇਲਵੇ ਸਟੇਸ਼ਨ ਜਾਂ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਸ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਯਾਤਰੀਆਂ ਤੇ ਬੈਗਾਂ ਤੇ ਸਾਮਾਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਵੱਡੀ ਘਟਨਾ ਹੋਣ ਤੋਂ ਪਹਿਲਾਂ ਹੀ ਉਸ ਨੂੰ ਰੋਕਿਆ ਜਾ ਸਕੇ। SHO ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਵੀ ਨਜ਼ਰ ਰੱਖਣ ਲਈ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਬੰਬ ਦੀ ਖਬਰ ਮਿਲਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਪਰ ਦੂਜੇ ਪਾਸੇ ਪੁਲਿਸ ਵਿਭਾਗ ਵੱਲੋਂ ਪੂਰੀ ਜਾਗਰੂਕਤਾ ਵਰਤੀ ਜਾ ਰਹੀ ਹੈ।