ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਦੋ ਵੱਡੇ ਥੰਮ ਸੁੱਟਣ ਵਾਲੀ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੂੰ ਫੋਨ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜੀਵਨਜੋਤ ਖਿਲਾਫ ਸੋਸ਼ਲ ਮੀਡੀਆ ਉਪਰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਗਈ।
ਵਿਧਾਇਕਾ ਨੇ ਇਸ ਬਾਰੇ ਡੀਜੀਪੀ ਵੀਕੇ ਭਾਂਵਰਾ ਤੇ ਸੀਪੀ ਅਰਣਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਛੇਹਰਟਾ ਸਥਿਤ ਨਾਰਾਇਣਗੜ੍ਹ ਦੇ ਪੈਰਾਡਾਈਜ਼ ਕਾਲੋਨੀ ਨਿਵਾਸੀ ਸਿਕੰਦਰ ਸਿੰਘ ਖਿਲਾਫ ਆਈ.ਟੀ. ਐਕਟ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਥਾਣਾ ਮਕਬੂਲਪੁਰਾ ਵਿੱਚ ਕੇਸ ਦਰਜ ਕਰ ਲਿਆ ਹੈ।
ਪੁਲਿਸ ਦੀ ਸਾਈਬਰ ਸ਼ਾਖਾ ਦੋਸ਼ੀ ਤੱਕ ਪਹੁੰਚਣ ਲਈ ਸਿਕੰਦਰ ਸਿੰਘ ਦਾ ਖਾਕਾ ਖੰਗਾਲ ਰਹੀ ਹੈ। ਪੁਲਿਸ ਕਮਿਸ਼ਨਰ ਨੇ ਦਾਅਵਾ ਕੀਤਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਏਗਾ। ਵਿਧਾਇਕਾ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਜਾਣਕਾਰੀ ਮਿਲੀ ਸੀ ਕਿ ਸਿਕੰਦਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਫੇਸਬੁੱਕ ਆਈਡੀ ਬਣਾਈ ਤੇ ਉਸ ਰਾਹੀਂ ਭੱਦੀ ਤੇ ਅਸ਼ਲੀਲ ਟਿੱਪਣੀਆਂ ਕਰ ਰਿਹਾ ਹੈ। ਉਸ ਦੀ ਕਾਰਜਸ਼ੈਲੀ ‘ਤੇ ਵੀ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨ ਜੋਤ ਕੌਰ ਸਮਾਜ ਸੇਵਿਕਾ ਹੈ। ਉਹ ਸ੍ਰੀ ਹੇਮਕੁੰਟ ਐਜੂਕੇਸ਼ਨ ਸੁਸਾਇਟੀ ਦੀ ਬਾਨੀ ਹੈ ਤੇ ਇਸ ਸੰਸਥਾ ਰਾਹੀਂ ਲੋੜਵੰਦ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾ ਰਹੀ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਪੰਜਾਬ ਦੀ ‘ਪੈਡ ਵੁਮੈਨ’ ਵਜੋਂ ਵੀ ਜਾਣਿਆ ਜਾਂਦਾ ਹੈ ਕਿਉਂਕਿ ਉਹ ਔਰਤਾਂ ਨੂੰ ਫ੍ਰੀ ਵਿੱਚ ਸੈਨਿਟਰੀ ਪੈਡ ਵੰਡਦੀ ਹੈ।