ਜਦੋਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਭ੍ਰਿਸ਼ਟ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਦੀ ਲਿਸਟ ਹੈ ਤੇ ਉਹ ਇਹ ਇਸ ਨੂੰ ਭਗਵੰਤ ਮਾਨ ਨੂੰ ਸੌਂਪਣਗੇ ਉਦੋਂ ਤੋਂ ਕਾਂਗਰਸੀ ਆਗੂ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। ਇਸੇ ਤਹਿਤ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਕੈਪਟਨ ‘ਤੇ ਤਿੱਖਾ ਵਾਰ ਕੀਤਾ ਹੈ।
ਸ਼ਮਸ਼ੇਰ ਦੂਲੋ ਨੇ ਕਿਹਾ ਕਿ ‘ਪਿਛਲੀ ਸਰਕਾਰ ‘ਚ ਸਭ ਕੁਝ ਕੈਪਟਨ ਦੀ ਛਤਰ ਛਾਇਆ ਹੇਠ ਹੁੰਦਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਖ਼ੁਦ ਮੁੱਖ ਮੰਤਰੀ ਰਹੇ, ਜੇ ਉਹ ਚੰਗੇ ਹੁੰਦੇ ਤਾਂ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕਾਰਵਾਈ ਕਰਦੇ ਪਰ ਪੰਜਾਬ ‘ਚ ਗ਼ੈਰ-ਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਕੈਪਟਨ ਦੀ ਸ਼ਹਿ ‘ਤੇ ਚੱਲਦੀਆਂ ਸਨ। ਹੁਣ ਉਹ ਖ਼ੁਦ ਨੂੰ ਦੁੱਧ ਧੋਤਾ ਆਖ ਰਹੇ ਹਨ।’
ਇਹ ਵੀ ਪੜ੍ਹੋ : ਲੁਧਿਆਣਾ ਕੇਂਦਰੀ ਜੇਲ੍ਹ ‘ਚ ਮਹਿਲਾ ਕੈਦੀਆਂ ਲਈ ਖੁਸ਼ਖਬਰੀ, ਸ਼ੁਰੂ ਕੀਤਾ ਗਿਆ ਬਿਊਟੀ ਥੈਰੇਪਿਸਟ ਕੋਰਸ
ਦੱਸ ਦੇਈਏ ਕਿ ਬੀਤੇ ਦਿਨੀਂ ਮਾਨ ਸਰਕਾਰ ਵੱਲੋਂ ਸ਼ਮਸ਼ੇਰ ਸਿੰਘ ਦੂਲੋ ਸਣੇ 424 ਵਿਅਕਤੀਆਂ ਦੀ ਸੁਰੱਖਿਆ ਵਿਚ ਜਾਂ ਤਾਂ ਕਟੌਤੀ ਕਰ ਦਿੱਤੀ ਗਈ ਜਾਂ ਖੋਹ ਲਈ ਗਈ। ਇਸ ‘ਤੇ ਦੂਲੋ ਨੇ ਕਿਹਾ ਕਿ ਵੀਆਈਪੀ ਕਲਚਰ ਨੂੰ ਖਤਮ ਕਰਨ ਤਾਂ ਆਪ ਸਰਕਾਰ ਦੀ ਚੰਗੀ ਹੈ ਪਰ ਉਸ ਨੂੰ ਪਹਿਲਾਂ ਆਪਣੇ ਘਰ ਤੋਂ ਇਹ ਕੰਮ ਸ਼ੁਰੂ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਉਨ੍ਹਾਂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵੀ ਉਨ੍ਹਾਂ ਨੂੰ ਪੱਤਰ ਲਿਖਿਆ ਸੀ ਕਿ ਸਕਿਊਰਿਟੀ ‘ਚ ਕਟੌਤੀ ਹੋਣੀ ਚਾਹੀਦੀ ਹੈ। ਪਰ ਪੰਜਾਬ ਸਰਕਾਰ ਨੂੰ ਪਹਿਲਾਂ ਅਜਿਹੇ ਹਾਲਾਤ ਪੈਦਾ ਕਰਨੇ ਚਾਹੀਦੇ ਹਨ ਕਿ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਪਰ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਕੁਝ ਚੰਗੀ ਨਹੀਂ ਹੈ ਕਿਉਂਕਿ ਪੰਜਾਬ ਦੇ ਵਿੱਚ ਨਸ਼ਾ ਉਸੇ ਤਰ੍ਹਾਂ ਚੱਲ ਵਿਕ ਰਿਹਾ ਹੈ, ਲੁੱਟ ਖੋਹ ਦੇ ਮਾਮਲੇ ਵਧ ਗਏ ਹਨ ਤੇ ਰੋਜ਼ਾਨਾ ਕਤਲ ਹੋ ਰਹੇ ਹਨ।