ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚੱਲੀਆਂ ਹਨ। ਸਿੱਧੂ ਮੂਸੇਵਾਲਾ ਸਮੇਤ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪਿੰਡ ਜਵਾਹਰ ਕੇ ਵਾਲਾ ਵਿਖੇ ਗੋਲੀਆਂ ਚੱਲੀਆਂ ਹਨ।
ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਬੀਤੇ ਕੱਲ੍ਹ ਹੀ ਆਮ ਆਦਮੀ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ਵਾਪਸ ਲਈ ਗਈ ਸੀ ਤੇ ਅੱਜ ਉਨ੍ਹਾਂ ‘ਤੇ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਮਾਨਸਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ‘ਤੇ ਕਈ ਰਾਊਂਡ ਫਾਇਰ ਵੀ ਕੀਤੇ ਗਏ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਹ ਵੀ ਚਰਚਾ ਹੈ ਕਿ ਸਿੱਧੂ ਮੂਸੇਵਾਲਾ ਸੁਰੱਖਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਵਾਲੇ ਸਨ ਪਰ ਇਸ ਤੋਂ ਪਹਿਲਾਂ ਹੀ ਮੰਦਭਾਗੀ ਘਟਨਾ ਵਾਪਰੀ।