ਸਿੱਧੂ ਮੂਸੇਵਾਲਾ ਦੇ ਦਿਨ-ਦਿਹਾੜੇ ਕਤਲ ਮਗਰੋਂ ਪੰਜਾਬ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਕਤਲਕਾਂਡ ਦੀ ਮਿੰਟ-ਮਿੰਟ ਦੀ ਅਪਡੇਟ ਲੈ ਰਹੇ ਹਨ। ਇਸੇ ਦੇ ਚੱਲਦਿਆਂ ਅੱਜ 30 ਮਈ ਨੂੰ 11.30 ਵਜੇ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਮਾਨ ਸਰਕਾਰ ਵੱਲੋਂ ਰੱਦ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਐਤਵਾਰ ਸ਼ਾਮ 5 ਵਜੇ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਹੈ, ਜਿਸ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬਾਹੀ ਗਰੁੱਪ ਵੀ ਸਾਹਮਣੇ ਆ ਗਿਆ ਹੈ। ਬੰਬੀਹਾ ਗਰੁੱਪ ਨੇ ਇਸ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ, ਇਸ ਨਾਲ ਪੰਜਾਬ ਵਿੱਚ ਗੈਂਗਵਾਰ ਦਾ ਖਦਸ਼ਾ ਵੀ ਵਧ ਗਿਆ ਹੈ।
ਸੀ.ਐੱਮ. ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਮਾਨਸਾ ਵਿੱਚ ਇੱਕ ਆਈ.ਜੀ. ਤੇ 2 ਐੱਸ.ਐੱਸ.ਪੀਜ਼. ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਕਾਤਲਾਂ ਨੂੰ ਛੇਤੀ ਤੋਂ ਛੇਤੀ ਫੜਣ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।
ਪੰਜਾਬ ਪੁਲਿਸ ਨੇ ਮੂਸੇਵਾਲਾ ਕਤਲ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਕੇਸ਼ਨ ਟੀਮ ਬਣਾ ਦਿੱਤੀ ਹੈ, ਜਿਸ ਵਿੱਚ ਮਾਨਸਾ ਦੇ SP ਧਰਮਵੀਰ ਸਿੰਘ, ਡੀ.ਐੱਸ.ਪੀ. ਬਠਿੰਡਾ ਵਿਸ਼ਵਜੀਤ ਸਿੰਘ ਤੇ ਮਾਨਸਾ ਦੇ ਸੀ.ਆਈ.ਏ. ਇੰਚਾਰਜ ਪ੍ਰਿਥੀਪਾਲ ਸਿੰਘ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸੀ.ਐੱਮ. ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਹਾਈਕੋਰਟ ਦੇ ਸਿਟਿੰਗ ਜੱਜ ਵੱਲੋਂ ਇਸ ਕਤਲਕਾਂਡ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਇਸ ਨੂੰ ਲੈਕੇ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਨਗੇ।