ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡੀਜੀਪੀ ਵੀਕੇ ਭਾਂਵਰਾ ਨੇ ਬੀਤੇ ਦਿਨ ਹੋਈ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਕਿਸੇ ਵੀ ਮੌਕੇ ‘ਤੇ ਮੂਸੇਵਾਲਾ ਨੂੰ ਗੈਂਗਸਟਰ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਨਹੀਂ ਕਿਹਾ।
ਡੀਜੀਪੀ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਲਈ ਬਹੁਤ ਸਤਿਕਾਰ ਰੱਖਦੇ ਹਨ, ਉਹ ਪੰਜਾਬ ਦੇ ਪ੍ਰਸਿੱਧ ਕਲਾਕਾਰ ਅਤੇ ਸੱਭਿਆਚਾਰਕ ਪ੍ਰਤੀਕ ਹਨ।
ਡੀ.ਜੀ.ਪੀ ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਇਆ ਜਾਵੇਗਾ।
ਡੀਜੀਪੀ ਭਾਵਰਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਸ: ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਗੈਂਗਸਟਰ ਹੋਣ ਦਾ ਦਾਅਵਾ ਕਰਨ ਵਾਲੇ ਵੱਖ-ਵੱਖ ਵਿਅਕਤੀਆਂ ਵੱਲੋਂ ਦਾਅਵੇ ਅਤੇ ਜਵਾਬੀ ਦਾਅਵੇ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਡੀਜੀਪੀ ਨੇ ਅੱਗੇ ਦੱਸਿਆ ਕਿ ਇੱਕ ਗੋਲਡੀ ਬਰਾੜ ਨੇ ਲਾਰੈਂਸ ਬਿਸ਼ਨੋਈ ਗੈਂਗ ਦੀ ਤਰਫੋਂ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕਤਲ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ। ਡੀਜੀਪੀ ਨੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵੱਲੋਂ ਉਨ੍ਹਾਂ ਦਾ ਗਲਤ ਹਵਾਲਾ ਦਿੱਤਾ ਗਿਆ ਹੈ, ਉਹ ਮੂਸੇਵਾਲਾ ਲਈ ਬਹੁਤ ਸਤਿਕਾਰ ਰੱਖਦੇ ਹਨ।