ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਹੋ ਚੁੱਕਾ ਹੈ ਤੇ 5 ਡਾਕਟਰਾਂ ਦੇ ਪੈਨਲ ਵੱਲੋਂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਫੈਸਲਾ ਲਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸ਼ਾਹੀ ਇਮਾਮ ਪੰਜਾਬ ਦੀ ਸੁਰੱਖਿਆ ਹੋਈ ਬਹਾਲ
ਪਰਿਵਾਰ ਦਾ ਕਹਿਣਾ ਹੈ ਕਿ ਸ਼ਾਮ ਵੇਲੇ ਸਸਕਾਰ ਨਹੀਂ ਕੀਤਾ ਜਾ ਸਕਦਾ। ਦੱਸ ਦੇੀਏ ਕਿ ਪਹਿਲਾਂ ਪਰਿਵਾਰ ਵੱਲੋਂ ਪੋਸਟਮਾਰਟਮ ਕਰਨ ਤੋਂ ਇਨਕਾਰ ਕੀਤਾ ਗਿਆ ਸੀ ਉਨ੍ਹਾਂ ਦੀ ਮੰਗ ਸੀ ਕਿ ਦੋਸ਼ੀਆਂ ਨੂੰ ਫੜੇ ਜਾਣ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ ਪਰ ਬਾਅਦ ਵਿਚ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਨ ਲਈ ਸਹਿਮਤੀ ਦੇ ਦਿੱਤੀ ਗਈ ਸੀ।
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਾਇਕ ਤੇ ਸਿਆਸਤਦਾਨ ਪਿੰਡ ਮੂਸਾ ਵਿਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੁੱਜੇ ਹਨ ਪਰ ਸਸਕਾਰ ਅੱਜ ਨਹੀਂ ਕੀਤਾ ਜਾਵੇਗਾ। ਪ੍ਰਸ਼ੰਸਕਾਂ ਵੱਲੋਂ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਮਾਨਸਾ ਵਿਚ ਕਈ ਥਾਵਾਂ ‘ਤੇ ਬਾਜ਼ਾਰ ਵੀ ਬੰਦ ਰਹੇ। ਸ਼ਾਮ ਨੂੰ ਕੈਂਡਲ ਮਾਰਚ ਵੀ ਕੱਢਿਆ ਜਾਣਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ। ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਜਿਸਨੂੰ ਬੀਤੇ ਦਿਨੀਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: