ਫਿਰੋਜ਼ਪੁਰ : ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਵਰਤੀ ਗਈ ਗੱਡੀ ਵਿੱਚੋਂ ਮਿਲੀ ਜਾਅਲੀ ਨੰਬਰ ਪਲੇਟ – PB05AP6114 – ਫਿਰੋਜ਼ਪੁਰ ਦੇ ਪਿੰਡ ਧੀਰਾ ਘੜਾ ਦੀ ਹੈ। ਜਾਣਕਾਰੀ ਅਨੁਸਾਰ ਆਰਟੀਏ ਦਫ਼ਤਰ ਵੱਲੋਂ ਸਕਾਰਪੀਓ ਗੱਡੀ ਨੂੰ ਅਸਲੀ ਨੰਬਰ ਕੰਵਰ ਸ਼ਮਸ਼ੇਰ ਸਿੰਘ ਦੇ ਨਾਂ ’ਤੇ ਅਲਾਟ ਕੀਤਾ ਗਿਆ ਸੀ।
ਸ਼ਮਸ਼ੇਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਸਕਾਰਪੀਓ ਗੱਡੀ ਦਿੱਲੀ ਦੀ ਰਜਿਸਟ੍ਰੇਸ਼ਨ ਤੋਂ ਖਰੀਦੀ ਸੀ ਅਤੇ ਬਾਅਦ ਵਿੱਚ ਮੇਰੇ ਨਾਂ ’ਤੇ ਟਰਾਂਸਫਰ ਕਰਵਾ ਦਿੱਤੀ।
ਹਾਲਾਂਕਿ, ਮੈਂ ਇਸਦੀ ਰੀਸੇਲ ਲਈ OLX ‘ਤੇ ਪੋਸਟ ਕੀਤਾ ਸੀ, ਹੋ ਸਕਦਾ ਹੈ ਕਿ ਕਿਸੇ ਨੇ ਇਸਦੀ ਦੁਰਵਰਤੋਂ ਲਈ ਸਾਈਟ ਤੋਂ ਨੰਬਰ ਲਿਆ ਹੋਵੇ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਦੋ ਵਾਹਨਾਂ ਵਿੱਚੋਂ ਇੱਕ ਬੋਲੈਰੋ ਬਰਾਮਦ ਕੀਤੀ ਗਈ ਇੱਕ ਗੱਡੀ ਦੀ ਨੰਬਰ ਪਲੇਟ ਜਾਅਲੀ ਹੈ ਕਿਉਂਕਿ ਅਸਲੀ ਰਜਿਸਟ੍ਰੇਸ਼ਨ ਨੰਬਰ ਵਾਲੀ ਸਕਾਰਪੀਓ ਗੱਡੀ ਫਿਰੋਜ਼ਪੁਰ ਦੇ ਪਿੰਡ ਧੀਰਾ ਘੜਾ ਵਿੱਚ ਖੜ੍ਹੀ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਇਸ ਸਬੰਧੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰ ਦਿੱਤਾ ਗਿਆ ਹੈ। 5 ਡਾਕਟਰਾਂ ਦੀ ਟੀਮ ਨੇ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ। ਸ਼ਾਮ ਪੈ ਜਾਣ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ 31 ਮਈ ਯਾਨੀ ਮੰਗਲਵਾਰ ਨੂੰ ਮੂਸੇਵਾਲਾ ਦਾ ਅੰਤਿਮ ਸਸਕਾਰ ਕਰਨ ਦਾ ਫੈਸਲਾ ਲਿਆ ਗਿਆ ਹੈ।