ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੰਗਲਵਾਰ ਦੁਪਹਿਰ 12 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ । ਸੋਮਵਾਰ ਨੂੰ 5 ਡਾਕਟਰਾਂ ਦੀ ਟੀਮ ਵੱਲੋਂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ । ਜਿਸ ਵਿੱਚ ਉਸ ਦੇ ਸਿਰ, ਪੈਰ, ਛਾਤੀ ਅਤੇ ਪੇਟ ਨੂੰ ਗੋਲੀਆਂ ਨਾਲ ਬੁਰੀ ਤਰ੍ਹਾਂ ਛਲਨੀ ਕੀਤਾ ਗਿਆ ਸੀ। ਡਾਕਟਰਾਂ ਨੂੰ ਸਿੱਧੂ ਦੇ ਸਰੀਰ ਤੋਂ 24 ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ਡਾਕਟਰਾਂ ਮੁਤਾਬਕ ਮੂਸੇਵਾਲਾ ਦੇ ਖੱਬੇ ਫੇਫੜੇ ਅਤੇ ਲੀਵਰ ਵਿੱਚ ਗੋਲੀ ਲੱਗੀ ਹੋਈ ਸੀ। ਇਸ ਕਾਰਨ ਮੌਕੇ ‘ਤੇ ਹੀ ਮੌਤ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਜ਼ਿਆਦਾ ਖੂਨ ਵਹਿਣਾ ਵੀ ਮੂਸੇਵਾਲਾ ਦੀ ਮੌਤ ਦਾ ਕਾਰਨ ਬਣਿਆ । ਇਹ ਖੁਲਾਸਾ ਸੋਮਵਾਰ ਨੂੰ ਡਾਕਟਰਾਂ ਦੀ ਪੰਜ ਮੈਂਬਰੀ ਟੀਮ ਵੱਲੋਂ ਪੋਸਟਮਾਰਟਮ ਰਿਪੋਰਟ ਵਿੱਚ ਕੀਤਾ ਗਿਆ ਹੈ। ਡਾਕਟਰਾਂ ਦੀ ਟੀਮ ਵੱਲੋਂ ਮੂਸੇਵਾਲਾ ਦੇ ਸਰੀਰ ਵਿੱਚ ਗੋਲੀਆਂ ਲੱਭਣ ਲਈ ਪੋਸਟਮਾਰਟਮ ਤੋਂ ਪਹਿਲਾਂ ਮ੍ਰਿਤਕ ਦੇਹ ਦਾ ਐਕਸ-ਰੇ ਵੀ ਕਰਵਾਇਆ ਫੇਏ, ਤਾਂ ਜੋ ਸਰੀਰ ਵਿੱਚ ਗੋਲੀਆਂ ਦੀ ਸਥਿਤੀ ਦਾ ਪਤਾ ਚਲ ਸਕੇ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ਵਿੱਚ ਪਿੰਡ ਮੂਸੇਵਾਲਾ ਪਹੁੰਚ ਰਹੇ ਹਨ । ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਮੂਸੇਵਾਲਾ ਕਤਲਕਾਂਡ ਦੀ ਜਾਂਚ ਹੁਣ ਹਾਈਕੋਰਟ ਦੇ ਸਿਟਿੰਗ ਜੱਜ ਕਰਨਗੇ। ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪੱਤਰ ਲਿਖਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: