ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਗਲਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਮੰਗਲਵਾਰ ਸਵੇਰੇ 11.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਣੀ ਸੀ । ਫਿਲਹਾਲ ਮਾਨ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਮੁਲਤਵੀ ਕਰਨ ਦਾ ਕਾਰਨ ਨਹੀਂ ਦੱਸਿਆ ਗਿਆ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਕਾਰਨ ਇਹ ਮੀਟਿੰਗ ਰੱਦ ਕੀਤੀ ਗਈ ਹੈ ।
ਪੰਜਾਬ ਸਰਕਾਰ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਅਗਲੀ ਤਰੀਕ ਵੀ ਤੈਅ ਨਹੀਂ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮੂੰਗੀ ਦੀ ਫ਼ਸਲ 7275 ਰੁਪਏ ਪ੍ਰਤੀ ਕੁਇੰਟਲ MSP ’ਤੇ ਖਰੀਦਣ ਸਬੰਧੀ ਅਧਿਕਾਰਤ ਮੋਹਰ ਲਗਾਈ ਜਾਣੀ ਸੀ ।
ਜ਼ਿਕਰਯੋਗ ਹੈ ਕਿ CM ਭਗਵੰਤ ਮਾਨ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਸੂਬੇ ਵਿੱਚੋਂ 4585 ਮੀਟਰਿਕ ਟਨ ਮੂੰਗੀ ਨੂੰ MSP ’ਤੇ ਖਰੀਦਣ ਦਾ ਫ਼ੈਸਲਾ ਕੀਤਾ ਹੈ। ਜਦੋਂ ਕਿ ਉਸ ਤੋਂ ਬਾਅਦ ਮੂੰਗੀ ਦੀ ਖਰੀਦ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ । ਪੰਜਾਬ ਸਰਕਾਰ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਮੌਜੂਦਾ ਸਾਲ ਵਿੱਚ 80 ਹਜ਼ਾਰ ਏਕੜ ਦੇ ਕਰੀਬ ਰਕਬਾ ਮੂੰਗੀ ਦੀ ਕਾਸ਼ਤ ਹੇਠ ਆਇਆ ਹੈ, ਜਦੋਂ ਕਿ ਲੰਘੇ ਵਰ੍ਹੇ 50 ਹਜ਼ਾਰ ਏਕੜ ਰਕਬੇ ’ਤੇ ਮੂੰਗੀ ਦੀ ਕਾਸ਼ਤ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: