ਐਤਵਾਰ ਨੂੰ ਗੋਲੀਆਂ ਮਾਰ ਕਤਲ ਕੀਤੇ ਗਏ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਕੁੱਝ ਹੀ ਪਲਾਂ ਵਿੱਚ ਅੰਤਿਮ ਸਸਕਾਰ ਹੋਏਗਾ। ਇਸ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਨੇ ਮਾਨਸਾ ਸਥਿਤ ਜੱਦੀ ਪਿੰਡ ਮੂਸਾ ਵਿੱਚ ਰੱਖਿਆ ਗਿਆ ਹੈ। ਸਿੱਧੂ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਦਿਲ ਦੇ ਕਰੀਬ ਉਨ੍ਹਾਂ ਦੇ ਟਰੈਕਟਰ 5911 ‘ਤੇ ਹੋਏਗੀ। ਪਰਿਵਾਰ ਨੇ ਸਿੱਧੂ ਦੇ 5911 ਟਰੈਕਟਰ ਨੂੰ ਆਖਰੀ ਯਾਤਰਾ ਲਈ ਤਿਆਰ ਕੀਤਾ ਹੈ।
ਦੱਸ ਦੇਈਏ ਕਿ ਮੂਸੇਵਾਲਾ ਵੱਲੋਂ ਆਪਣੇ ਕਈ ਗਾਣਿਆਂ ਵਿੱਚ ਇਸ ਟਰੈਕਟਰ ਦਾ ਜ਼ਿਕਰ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਫੈਨਸ ਪੰਜਾਬ ਭਰ ਵਿੱਚੋਂ ਉਸ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ । ਜਿਸ ਕਾਰਨ ਸਿੱਧੂ ਦੇ ਜੱਦੀ ਪਿੰਡ ਮੂਸਾ ਵਿੱਚ ਉਸਦੇ ਪ੍ਰਸ਼ੰਸਕਾਂ ਦਾ ਹੜ੍ਹ ਹੈ । ਉਸ ਨੂੰ ਅੰਦਮ ਵਿਦਾਈ ਦੇਣ ਆਏ ਹਰ ਫੈਨ ਦੀਆਂ ਅੱਖਾਂ ਨਮ ਹਨ।
ਦੱਸ ਦੇਈਏ ਕਿ ਮੂਸੇਵਾਲਾ ਦਾ ਐਤਵਾਰ ਸ਼ਾਮ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸੋਮਵਾਰ ਨੂੰ 5 ਡਾਕਟਰਾਂ ਦੇ ਪੈਨਲ ਵੱਲੋਂ ਪੋਸਟ ਮਾਰਟਮ ਕੀਤਾ ਗਿਆ। ਡਾਕਟਰਾਂ ਮੁਤਾਬਕ ਸਿੱਧੂ ਦੇ ਸਰੀਰ ਤੋਂ ਗੋਲੀਆਂ ਦੇ 24 ਨਿਸ਼ਾਨ ਮਿਲੇ ਹਨ। ਉਸਦੇ ਸਿਰ, ਪੈਰ, ਛਾਤੀ ਤੇ ਪੇਟ ਨੂੰ ਬੁਰੀ ਤਰ੍ਹਾਂ ਗੋਲੀਆਂ ਨਾਲ ਛਲਣੀ ਕੀਤਾ ਗਿਆ ਸੀ। ਮੂਸੇਵਾਲਾ ਦੇ ਖੱਬੇ ਫੇਫੜੇ ਤੇ ਲੀਵਰ ਵਿੱਚ ਵੀ ਗੋਲੀ ਲੱਗੀ ਹੈ। ਜਿਸ ਕਾਰਨ ਜ਼ਿਆਦਾ ਖੂਨ ਵਹਿਣ ਕਾਰਨ ਉਸਦੀ ਮੌਕੇ ‘ਤੇ ਮੌਤ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: