ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਇੱਕ ਵੱਡਾ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਐਂਬੂਲੈਂਸ ਵਿੱਚ ਸਵਾਰ ਸੱਤ ਲੋਕਾਂ ਦੀ ਮੌਤ ਹੋ ਗਈ ਹੈ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਇਸ ਦਰਦਨਾਕ ਹਾਦਸੇ ‘ਤੇ CM ਯੋਗੀ ਨੇ ਵੀ ਦੁੱਖ ਜਤਾਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਬਰੇਲੀ ਜ਼ਿਲ੍ਹੇ ਦੇ ਫਤਿਹਗੰਜ ਥਾਣਾ ਇਲਾਕੇ ਵਿੱਚ ਨੈਸ਼ਨਲ ਹਾਈਵੇ ਦੇ ਸ਼ੰਖਾ ਪੁਲ ਦੇ ਨੇੜੇ ਐਂਬੂਲੈਂਸ ਤੇ ਕੈਂਟਰ ਗੱਡੀ ਵਿੱਚ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਐਂਬੂਲੈਂਸ ਵਿੱਚ ਸੱਤ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰੇ ਦਿੱਲੀ ਦੇ ਨਿੱਜੀ ਹਸਪਤਾਲ ਤੋਂ ਮਰੀਜ਼ ਲੈ ਕੇ ਪੀਲੀਭੀਤ ਜਾ ਰਹੀ ਐਂਬੂਲੈਂਸ ਡਿਵਾਈਡਰ ‘ਤੇ ਚੜ੍ਹ ਕੇ ਕੈਂਟਰ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਪੀਲੀਭੀਤ ਦੇ ਰਹਿਣ ਵਾਲੇ ਹਨ। ਡਾਕਟਰ ਨੇ ਸਾਰੇ ਸੱਤ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਯੋਗੀ ਨੇ ਬਰੇਲੀ ਵਿੱਚ ਵਾਪਰੇ ਇਸ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਿਆਂ ਪਰਿਵਾਰ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: