ਪੰਜਾਬ ਵਿੱਚ ਕੁਝ ਦਿਨ ਮੌਸਮ ਬਦਲਣ ਤੋਂ ਬਾਅਦ ਇੱਕ ਵਾਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਇਸ ਵਾਰ ਮਾਨਸੂਨ ਨੇ ਨਿਰਧਾਰਤ ਸਮੇਂ ਤੋਂ ਤਿੰਨ ਦਿਨ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ । ਦੱਸ ਦੇਈਏ ਕਿ 29 ਮਈ ਨੂੰ ਮਾਨਸੂਨ ਕੇਰਲਾ ਪਹੁੰਚਿਆ ਸੀ। ਮੌਸਮ ਵਿਭਾਗ ਕੇਰਲਾ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਉੜੀਸਾ ਸਮੇਤ ਦੱਖਣ ਦੇ ਕੁਝ ਸੂਬਿਆਂ ਵਿੱਚ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ ।
ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਮਾਨਸੂਨ ਦੀ ਬਾਰਿਸ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਵਿੱਚ 25 ਜੂਨ ਤੱਕ ਮਾਨਸੂਨ ਦਾਖਲ ਹੋਵੇਗਾ । ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਆਪਣੇ ਆਮ ਨਿਰਧਾਰਤ ਸਮੇਂ ਯਾਨੀ 1 ਜੂਨ ਤੋਂ 3 ਦਿਨ ਪਹਿਲਾਂ 29 ਮਈ ਐਤਵਾਰ ਨੂੰ ਕੇਰਲਾ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਆਖਰੀ ਸਾਹ ਤੱਕ ਦਿਲੇਰੀ ਨਾਲ ਲੜਿਆ ਸੀ ਸਿੱਧੂ ਮੂਸੇਵਾਲਾ, ਜੀਪ ਤੋਂ ਮਿਲੀ ਪਿਸਟਲ
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਕੇਰਲਾ, ਤਾਮਿਲਨਾਡੂ, ਤੇਲੰਗਾਨਾ, ਕਰਨਾਟਕ, ਪੁਡੂਚੇਰੀ ਵਿੱਚ ਭਾਰੀ ਬਾਰਿਸ਼ ਹੋਵੇਗੀ । ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੇਰਲਾ ਵਿੱਚ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -: