ਜੰਮੂ ਕਸ਼ਮੀਰ ਵਿਚ ਲਗਾਤਾਰ ਆਮ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਗੋਪਾਲਪੁਰਾ ‘ਚ ਇੱਕ ਮਹਿਲਾ ਟੀਚਰ ਨੂੰ ਅੱਤਵਾਦੀਆਂ ਨੇ ਸਕੂਲ ਅੰਦਰ ਦਾਖਲ ਹੋ ਕੇ ਗੋਲੀ ਮਾਰ ਦਿੱਤੀ। ਟੀਚਰ ਨੂੰ ਹਸਪਤਾਲ ਵਿਚ ਇਲਾਜ ਲਈ ਸ਼ਿਫਟ ਕੀਤਾ ਗਿਆ ਪਰ ਉਥੇ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ਦੇ ਬਾਅਦ ਪੂਰੇ ਇਲਾਕੇ ਵਿਚ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਸੁਰੱਖਿਆ ਬਲਾਂ ਵੱਲੋਂ ਸਰਚ ਮੁਹਿੰਮ ਚਲਾਈ ਜਾ ਰਹੀ ਹੈ।
ਮ੍ਰਿਤਕ ਟੀਚਰ ਦੀ ਪਛਾਣ ਰਜਨੀਬਾਲ ਵਜੋਂ ਹੋਈ ਹੈ। ਉਹ ਸਾਂਬਾ ਦੀ ਰਹਿਣ ਵਾਲੀ ਸੀ ਤੇ ਉਸ ਦੇ ਪਤੀ ਦਾ ਨਾਂ ਰਾਜਕੁਮਾਰ ਹੈ। ਇਸ ਸਮੇਂ ਉਹ ਗੁਲਾਮ ਦੇ ਚਵਲਗਾਮ ਵਿਚ ਸੀ ਤੇ ਗੋਪਾਲਪੁਰਾ ਵਿਚ ਉਸ ਦੀ ਡਿਊਟੀ ਚੱਲ ਰਹੀ ਸੀ। ਪੁਲਿਸ ਨੇ ਕਿਹਾ ਕਿ ਜੋ ਵੀ ਅੱਤਵਾਦੀ ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਸੀ, ਉਸ ਦੀ ਜਲਦ ਪਛਾਣ ਕਰਕੇ ਉਸ ਦਾ ਖਾਤਮਾ ਕਰ ਦਿੱਤਾ ਜਾਵੇਗਾ।
ਇਸ ਘਟਨਾ ‘ਤੇ ਸਿਆਸੀ ਨੇਤਾਵਾਂ ਦੀਆਂ ਵੀ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਕਿਹਾ ਕਿ ਦੱਖਮੀ ਕਸ਼ਮੀਰ ਦੇ ਕੁਲਗਾਮ ਵਿਚ ਇੱਕ ਸਰਕਾਰੀ ਮਹਿਲਾ ਟੀਚਰ ਦੀ ਹੱਤਿਆ ਕਰ ਦਿੱਤੀ ਗਈ।
ਗੌਰਤਲਬ ਹੈ ਕਿ ਮਈ ਦੇ ਮਹੀਨੇ ਵਿਚ ਦੂਜੀ ਵਾਰ ਕਿਸੇ ਕਸ਼ਮੀਰੀ ਪੰਡਿਤ ਦੀ ਹੱਤਿਆ ਕੀਤੀ ਗਈ ਹੈ। 12 ਮਈ ਨੂੰ ਰਾਹੁਲ ਭੱਟ ਦੀ ਬਡਗਾਮ ਜ਼ਿਲ੍ਹੇ ਦੀ ਚਦੂਰਾ ਤਹਿਸੀਲ ਵਿਚ ਤਹਿਸੀਲਦਾਰ ਦਫਤਰ ਦੇ ਅੰਦਰ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ ਤੇ ਮਈ ਮਹੀਨੇ ਦੌਰਾਨ ਹੀ ਕਸ਼ਮੀਰ ਵਿਚ ਹੁਣ ਤੱਕ 7 ਹੱਤਿਆਵਾਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚੋਂ 4 ਨਾਗਰਿਕ ਤੇ ਤਿੰਨ ਪੁਲਿਸ ਮੁਲਾਜ਼ਮ ਸਨ ਜੋ ਡਿਊਟੀ ‘ਤੇ ਤਾਇਨਾਤ ਨਹੀਂ ਸਨ।
ਵੀਡੀਓ ਲਈ ਕਲਿੱਕ ਕਰੋ -: