ਜੂਨ 1984, ਸਾਕਾ ਨੀਲਾ ਤਾਰਾ ਫੌਜੀ ਹਮਲੇ ਨੂੰ ਵਾਪਰਿਆਂ 38 ਸਾਲ ਹੋਣ ਵਾਲੇ ਹਨ। ਸਿੱਖ ਜਥੇਬੰਦੀਆਂ ਇਸ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਵਜੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਦਲ ਖਾਲਸਾ ਨੇ ਫੌਜੀ ਹਮਲੇ ਦੇ ਰੋਸ ਵਜੋਂ 5 ਜੂਨ ਨੂੰ ਅੰਮ੍ਰਿਤਸਰ ਵਿੱਚ ਆਜ਼ਾਦੀ ਮਾਰਚ ਕੱਢਣ ਦਾ ਵੀ ਐਲਾਨ ਕੀਤਾ ਹੈ।
ਖਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ, ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੰਜ ਜੂਨ ਦੀ ਸ਼ਾਮ ਨੂੰ ਆਜ਼ਾਦੀ ਮਾਰਚ ਕੱਢਿਆ ਜਾਵੇਗਾ, ਜਿਸ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਅਕਾਲੀ ਦਲ ਅੰਮ੍ਰਿਤਸਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਸਿੱਖ ਯੂਥ ਆਫ਼ ਪੰਜਾਬ, ਵਾਰਿਸ ਪੰਜਾਬ ਦੇ, ਜਥਾ ਸਿਰਲੱਥ ਖ਼ਾਲਸਾ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਯੂਨਾਈਟਡ ਅਕਾਲੀ ਦਲ ਅਤੇ ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ ਵੱਲੋਂ ਸਹਿਯੋਗ ਦਿੱਤਾ ਜਾਵੇਗਾ।
ਇਹ ਮਾਰਚ ਲਾਰੈਂਸ ਰੋਡ ਸਥਿਤ ਭਾਈ ਵੀਰ ਸਿੰਘ ਨਿਵਾਸ ਤੋਂ ਆਰੰਭ ਹੋਵੇਗਾ ਤੇ ਭੰਡਾਰੀ ਪੁਲ, ਹਾਲ ਬਾਜ਼ਾਰ ਰਸਤੇ ਅਕਾਲ ਤਖ਼ਤ ਪੁੱਜ ਕੇ ਸਮਾਪਤ ਹੋਵੇਗਾ, ਜਿੱਥੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸਣਯੋਗ ਹੈ ਕਿ ਮਾਨ ਸਰਕਾਰ ਘੱਲੂਘਾਰਾ ਦਿਵਸ ਨੂੰ ਲੈ ਕੇ ਪਹਿਲਾਂ ਹੀ ਅਲਰਟ ਹੈ। ਸ਼ਹਿਰ ਵਿੱਚ ਵੱਡੇ ਪੱਧਰ ’ਤੇ ਨੀਮ ਫੌਜੀ ਬਲ ਤੇ ਪੁਲਿਸ ਪਹਿਲਾਂ ਹੀ ਤਾਇਨਾਤ ਕਰ ਦਿੱਤੀ ਗਈ ਹੈ।