ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਵੱਲੋਂ ਲਗਾਤਾਰ ਸ਼ੱਕੀ ਵਿਅਕਤੀਆਂ ਦੀ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣੇ ਜਿਹੀ ਖਬਰ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਅੰਮ੍ਰਿਤਸਰ ਜੇਲ੍ਹ ਤੋਂ ਸਾਰਜ ਮਿੰਟੂ ਨੂੰ ਮਾਨਸਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਸਾਰਜ ਮਿੰਟੂ ‘ਤੇ ਸ਼ੱਕ ਹੈ ਕਿ ਦੋਸ਼ੀਆਂ ਨੂੰ ਗੱਡੀਆਂ ਇਸ ਨੇ ਹੀ ਉਪਲਬਧ ਕਰਵਾਈਆਂ ਸਨ। ਸਾਰਜ ਮਿੰਟੂ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਦੇ ਨੇਤਾ ਵਿਪਨ ਕਮਾਰ ਦੀ ਹੱਤਿਆ ਦੇ ਦੋਸ਼ ਵਿਚ ਬੰਦ ਹੈ ਤੇ ਸਾਰਜ ਮਿੰਟੂ ਜੱਗੂ ਭਗਵਾਨਪੁਰੀਆ ਦਾ ਪੁਰਾਣਾ ਸਾਥੀ ਹੈ ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਬਠਿੰਡਾ ਤੇ ਫਿਰੋਜ਼ਪੁਰ ਜੇਲ੍ਹ ਵਿਚ ਬੰਦ ਦੋ ਗੈਂਗਸਟਰ ਮਨਪ੍ਰੀਤ ਸਿੰਘ ਤੇ ਸ਼ਰਦ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵੇਂ ਹੀ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਤੇ ਸਰਗਰਮ ਮੈਂਬਰ ਹਨ। ਇਨ੍ਹਾਂ ‘ਤੇ ਪਹਿਲਾਂ ਵੀ ਹੱਤਿਆ, ਲੁੱਟ ਤੇ ਉਗਰਾਹੀ ਦੇ ਕਈ ਮਾਮਲੇ ਦਰਜ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਤਲ ਵਿਚ ਇਸਤੇਮਾਲ ਦੋਵੇਂ ਗੱਡੀਆਂ ਬਲੈਰੋ ਤੇ ਕਰੋਲਾ ਗੱਡੀ ਸ਼ੂਟਰਸ ਨੂੰ ਇਨ੍ਹਾਂ ਦੋਵਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ। ਮਨਪ੍ਰੀਤ ਤੇ ਸ਼ਰਦ ਵਰਚੂਅਲ ਨੰਬਰਾਂ ਤੋਂ ਕੈਨੇਡਾ ਵਿਚ ਬੈਠੇ ਗੋਲਡੀ ਬਰਾੜ ਨਾਲ ਲਗਾਤਾਰ ਸੰਪਰਕ ਵਿਚ ਰਹਿੰਦੇ ਸਨ। ਹੁਣ ਪੁਲਿਸ ਉਨ੍ਹਾਂ ਤੋਂ ਪੁੱਛਗਿਛ ਕਰ ਰਹੀ ਹੈ।