ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਕ੍ਰਾਈਮ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਅੱਜ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਖਾਲਸਾ ਕਾਲਜ ਦੇ ਬਾਹਰ ਦੋ ਗੁੱਟਾਂ ਵਿਚਾਲੇ ਦਿਨ-ਦਿਹਾੜੇ ਗੋਲੀਆਂ ਚੱਲੀਆਂ ਹਨ ਤੇ ਇਸ ਫਾਇਰਿੰਗ ਵਿਚ 1 ਨੌਜਵਾਨ ਦੀ ਮੌਤ ਵੀ ਹੋ ਗਈ ਹੈ।
ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੇ ਜਖਮਾਂ ਦੀ ਤਾਬ ਨਾ ਸਹਿੰਦੇ ਹੋਏ ਨੌਜਵਾਨ ਨੇ ਦਮ ਤੋੜ ਦਿੱਤਾ।
ਦੱਸ ਦੇਈਏ ਕਿ ਫਾਇਰਿੰਗ ਦੀ ਆਵਾਜ਼ ਸੁਣ ਕੇ ਲੋਕ ਸਹਿਮੇ ਹੋਏ ਬਾਹਰ ਆਏ ਤੇ ਉਨ੍ਹਾਂ ਦੇਖਿਆ ਕਿ ਕਿਵੇਂ ਦੋ ਗੁੱਟਾਂ ਵਿਚਾਲੇ ਤਾਬੜਤੋੜ ਫਾਇਰਿੰਗ ਹੋ ਰਹੀ ਸੀ ਤੇ ਇਸ ਗੋਲੀਬਾਰੀ ਵਿਚ ਇੱਕ ਨੌਜਵਾਨ ਦੇ ਗੋਲੀ ਵੀ ਲੱਗ ਗਈ। ਅਜੇ ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਨੌਜਵਾਨ ਖਾਲਸਾ ਕਾਲਜ ਦੇ ਸਨ ਜਾਂ ਬਾਹਰ ਦੇ ਸਨ। ਜਿਹੜੇ ਨੌਜਵਾਨ ਦੇ ਗੋਲੀ ਚੱਲੀ ਹੈ ਉਹ ਬਟਾਲੇ ਨਾਲ ਸਬੰਧਤ ਹੈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਘਟਨਾ ਤੋਂ ਕੁਝ ਦੂਰੀ ‘ਤੇ ਮੌਜੂਦ ਜ਼ਖ਼ਮੀ ਦੇ ਸਾਥੀ ਉਸ ਨੂੰ ਕਾਰ ‘ਚ ਬਿਠਾ ਕੇ ਲੈ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਡੀਸੀਪੀ ਰਛਪਾਲ ਸਿੰਘ ਤੇ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਮੌਕੇ ’ਤੇ ਪੁੱਜੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸੜਕ ‘ਤੇ ਗੋਲ਼ੀਆਂ ਦੇ ਨਿਸ਼ਾਨ ਵੀ ਮਿਲੇ ਹਨ।
ਵੀਡੀਓ ਲਈ ਕਲਿੱਕ ਕਰੋ -: