ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੇਰਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਕਾਂਗਰਸ ਨੇ ਈਡੀ ਦੀ ਇਸ ਕਾਰਵਾਈ ‘ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਿਆ ਹੈ। ਪਾਰਟੀ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੂਤਰਾਂ ਮੁਤਾਬਕ ਈਡੀ ਨੇ ਰਾਹੁਲ ਨੂੰ 2 ਜੂਨ ਨੂੰ ਤੇ ਸੋਨੀਆ ਨੂੰ 8 ਜੂਨ ਨੂੰ ਬੁਲਾਇਆ ਹੈ। ਦੋਵੇਂ ਨੇਤਾ ਈਡੀ ਸਾਹਮਣੇ ਪੇਸ਼ ਹੋਣਗੇ।
ਕਾਂਗਰਸ ਨੇ ਦਾਅਵਾ ਕੀਤਾ ਕਿ ਨੈਸ਼ਨਲ ਹੇਰਲਡ ਮਾਮਲੇ ਵਿਚ ਮਨੀ ਲਾਂਡਰਿੰਗ ਦੇ ਦੋਸ਼ ਨੂੰ ਲੈ ਕੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਨੋਟਿਸ ਆਇਆ ਹੈ ਪਰ ਪਾਰਟੀ ਤੇ ਉਸ ਦੀ ਅਗਵਾਈ ਡਰਨ ਤੇ ਝੁਕਣ ਵਾਲੇ ਨਹੀਂ ਹਨ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਇਹ ਵੀ ਦੋਸ਼ ਲਗਾਇਆ ਕਿ ਦੇਸ਼ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਲੀਡਰਸ਼ਿਪ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ।
ਕਾਂਗਰਸ ਨੇਤਾ ਸੂਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ‘ਚ ਅੰਨ੍ਹੀ ਹੋ ਗਈ ਹੈ। ਇਸ ਵਾਰ ਉਸ ਨੇ ਨਵੀਂ ਕਾਇਰਤਾ ਭਰੀ ਸਾਜ਼ਿਸ਼ ਰਚੀ ਹੈ। ਹੁਣ ਪ੍ਰਧਾਨ ਮੰਤਰੀ ਮੋਦੀ ਜੀ ਨੇ ਕਾਂਗਰਸ ਪ੍ਰਧਾਨ ਅਤੇ ਰਾਹੁਲ ਨੂੰ ਈਡੀ ਤੋਂ ਨੋਟਿਸ ਜਾਰੀ ਕੀਤਾ ਹੈ। ਸਾਫ਼ ਹੈ ਕਿ ਤਾਨਾਸ਼ਾਹ ਡਰਿਆ ਹੋਇਆ ਹੈ।’ ਉਸ ਨੇ ਕਿਹਾ, ‘ਅਸੀਂ ਨਹੀਂ ਡਰਾਂਗੇ, ਨਹੀਂ ਝੁਕਵਾਂਗੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪਾਰਟੀ ਦੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇੱਹ ਇੱਕ ਵੱਡੀ ਬੀਮਾਰੀ ਹੈ। ਇਹ ਬੀਮਾਰੀ ਵਿਰੋਧੀ ਦਲਾਂ ਨੂੰ ਨਿਸ਼ਾਨਾ ਬਣਾਉਣ ਦੀ ਹੈ। ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਵਿਰੋਧੀ ਨੇਤਾਵਾਂ ਖਿਲਾਫ ਜਾਂਚ ਏਜੰਸੀਆਂ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ। ਸਿੰਘਵੀ ਨੇ ਕਿਹਾ ਕਿ ਇਨ੍ਹਾਂ ਚੀਜ਼ਾਂ ਨੂੰ ਲੈ ਕੇ 2014-15 ਤੋਂ ਕਾਰਵਾਈ ਚੱਲ ਰਹੀ ਹੈ। ਅੱਜ ਇਨ੍ਹਾਂ ਚੀਜ਼ਾਂ ਨੂੰ ਲੈ ਕੇ ਈਡੀ ਨੂੰ ਲਿਆਂਦਾ ਗਿਆ ਹੈ। ਅਜਿਹੇ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਦੋਸ਼ ਲਗਾਇਆ ਜਾ ਰਿਹਾ ਹੈ ਜਿਸ ਵਿਚ ਪੈਸਿਆਂ ਦੇ ਲੈਣ-ਦੇਣ ਦੀ ਗੱਲ ਹੀ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਬਦਲੇ ਦੀ ਭਾਵਨਾ ਤਹਿਤ ਜੋ ਦੋਸ਼ ਲਗਾਏ ਜਾ ਰਹੇ ਹਨ, ਉਹ ਨਿਰਾਧਾਰ ਹਨ।