ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਨੇ ਸਾਰਿਆਂ ਨੂੰ ਝਿੰਜੋੜ ਕੇ ਰੱਖ ਦਿੱਤਾ। ਹਾਲਾਂਕਿ ਕਿਸੇ ਦਾ ਗਮ ਵੀ ਉਸ ਦੇ ਮਾਂ-ਪਿਓ ਤੋਂ ਜ਼ਿਆਦਾ ਨਹੀਂ ਹੈ ਜਿਨ੍ਹਾਂ ਨੇ ਆਪਣੇ ਜਵਾਨ ਪੁੱਤ ਨੂੰ ਗੁਆ ਦਿੱਤਾ। ਸਿੱਧੂ ਦੇ ਜੱਦੀ ਪਿੰਡ ਵਿਚ ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਕੀਤਾ ਗਿਆ ਤੇ ਬੁੱਧਵਾਰ ਨੂੰ ਉਨ੍ਹਾਂ ਦੀ ਮਾਂ ਬੇਟੇ ਦੀਆਂ ਅਸਥੀਆਂ ਤੇ ਸੁਆਹ ਇਕੱਠੀ ਕਰਨ ਪਹੁੰਚੀ ਸੀ। ਇਸ ਦੌਰਾਨ ਉਹ ਬਹੁਤ ਹੀ ਭਾਵੁਕ ਹੋ ਗਈ।
ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਕਿਹਾ ਕਿ ‘ਮੇਰੇ ਬੇਟੇ ਦੇ ਦੁਸ਼ਮਣਾਂ ਨੇ 6 ਫੁੱਟ ਲੰਬੇ ਲੜਕੇ ਨੂੰ ਰਾਖ ਵਿਚ ਬਦਲ ਦਿੱਤਾ। ਹੁਣ ਉਹ ਚੈਨ ਦੀ ਨੀਂਦ ਸੌਂ ਸਕਦੇ ਹਨ।’ ਇਸ ਤੋਂ ਬਾਅਦ ਮੂਸੇਵਾਲਾ ਦਾ ਪਰਿਵਾਰ ਉੁਨ੍ਹਾਂ ਦੀ ਰਾਖ ਲੈ ਕੇ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ।
ਮੂਸੇਵਾਲਾ ਦੇ ਪਿਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਨਿਆਂ ਦੀ ਗੁਹਾਰ ਲਗਾਈ ਹੈ। ਉੁਨ੍ਹਾਂ ਨੇ ਮੰਗ ਕੀਤੀ ਹੈ ਕਿ ਹੱਤਿਆ ਦੀ ਜਾਂਚ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਜਿਸ ਅਧਿਕਾਰੀ ਨੇ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਘੱਟ ਕਰਨ ਦਾ ਹੁਕਮ ਦਿੱਤਾ ਸੀ ਉਸ ਦੀ ਵੀ ਜਾਂਚ ਕੀਤੀ ਜਾਵੇ।
ਦੱਸ ਦੇਈਏ ਕਿ ਐਤਵਾਰ ਨੂੰ ਗਾਇਕ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਸ ਤੋਂ ਇਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: