ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਵਿੱਚ ਵੀਆਈਪੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ ਵੀਆਈਪੀ ਲੋਕਾਂ ਦੀ ਸੁਰੱਖਿਆ ਘਟਾਉਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਆਪਣਾ ਜਵਾਬ ਦਾਖਲ ਕਰੇਗੀ ।
ਦੱਸ ਦੇਈਏ ਕਿ ਸੁਰੱਖਿਆ ਘਟਾਉਣ ਦੇ ਇੱਕ ਦਿਨ ਮਗਰੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਹੋਣ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਖਲ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰਕੇ 2 ਜੂਨ ਨੂੰ ਰਿਕਾਰਡ ਅਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਜਿਸ ਵਿੱਚ ਮਾਨ ਸਰਕਾਰ ਤੋਂ ਉਨ੍ਹਾਂ ਲੋਕਾਂ ਦੀ ਗਿਣਤੀ ਬਾਰੇ ਵਿਸਥਾਰਪੂਰਵਕ ਰਿਪੋਰਟ ਮੰਗੀ ਗਈ ਹੈ ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ।
ਇਹ ਵੀ ਪੜ੍ਹੋ: ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਐਡੀਸ਼ਨਲ ਸਾਲਿਸਿਟਰ ਜਨਰਲ ਆਫ਼ ਇੰਡੀਆ ਸੱਤਿਆ ਪਾਲ ਜੈਨ ਨੇ ਇਹ ਜਾਣਕਾਰੀ ਦਿੱਤੀ ਸੀ । ਉਨ੍ਹਾਂ ਕਿਹਾ ਕਿ ਕਿਸੇ ਦੀ ਸੁਰੱਖਿਆ ਵਧਾਉਣਾ ਜਾਂ ਘਟਾਉਣਾ ਰਾਜ ਦਾ ਅਧਿਕਾਰ ਹੈ, ਪਰ ਇਹ ਇੱਕ ਸੰਵੇਦਨਸ਼ੀਲ ਮਾਮਲਾ ਹੈ। ਪਰ ਜੇਕਰ ਸਰਕਾਰ ਵੱਲੋਂ ਜਦੋਂ ਕਿਸੇ ਦੀ ਸੁਰੱਖਿਆ ਘਟਾਈ ਜਾਂਦੀ ਹੈ ਤਾਂ ਇਹ ਜਾਣਕਾਰੀ ਜਨਤਕ ਨਹੀਂ ਹੋਣੀ ਚਾਹੀਦੀ।
ਵੀਡੀਓ ਲਈ ਕਲਿੱਕ ਕਰੋ -: