ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀਰਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਨ੍ਹਾਂ ਦੇ ਘਰ ਪਹੁੰਚੇ । ਮੂਸੇਵਾਲਾ ਦੇ ਘਰ ਪਹੁੰਚ ਕੇ ‘ਆਪ’ ਆਗੂਆਂ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਣੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਇਸ ਦੌਰਾਨ ‘ਆਪ’ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ CM ਭਗਵੰਤ ਮਾਨ ਦੀ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ।
ਇਹ ਵੀ ਪੜ੍ਹੋ: ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲਕਾਂਡ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਵੱਲੋਂ ਲਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: