ਸਿੱਧੂ ਮੂਸੇਵਾਲਾ ਦੇ ਕਤਲ ਹੋਇਆਂ ਚਾਰ ਦਿਨ ਹੋ ਚੁੱਕੇ ਹਨ। ਉਨ੍ਹਾਂ ਦੇ ਘਰ ਲਗਾਤਾਰ ਦੁੱਖ ਵਿੱਚ ਸ਼ਰੀਕ ਹੋਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਭਲਕੇ ਪਿੰਡ ਮੂਸਾ ਜਾ ਕੇ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨਗੇ। ਇਹ ਗੱਲ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਸਾਹਮਣੇ ਆਈ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ‘ਤੇ ਮੂਸੇਵਾਲਾ ਦੇ ਅੰਤਿਮ ਸੰਸਕਾਰ ਤੇ ਹੁਣ ਤੱਕ ਉਨ੍ਹਾਂ ਦੇ ਘਰ ਨਾ ਪਹੁੰਚਣ ਕਰਕੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਸੀ। ਹਾਲਾਂਕਿ ਦੱਸਿਆ ਜਾ ਰਿਹਾ ਸੀ ਸੀ.ਐੱਮ. ਮਾਨ ਮੁੱਖ ਮੰਤਰੀ ਹੋਣ ਦੇ ਨਾਤੇ ਨਹੀਂ, ਸਗੋਂ ਇੱਕ ਕਲਾਕਾਰ ਹੋਣ ਦੇ ਨਾਤੇ ਮੂਸੇਵਾਲਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ ਪਰ ਉਸ ਦਿਨ ਮੂਸੇਵਾਲਾ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਸਨ ਤੇ ਉਨ੍ਹਾਂ ਵਿੱਚ ਪੰਜਾਬ ਸਰਕਾਰ ਲਈ ਗੁੱਸਾ ਭੜਕ ਰਿਹਾ ਸੀ, ਜਿਸ ਕਰਕੇ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ।
ਮੰਨਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਇਸ ਕਤਲ ਦੀ ਜਾਂਚ ਇੱਕ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਕਰਵਾਉਣਾ ਚਾਹੁੰਦੀ ਹੈ। ਹਾਲਾਂਕਿ ਪਰਿਵਾਰ ਇਸ ਗੱਲ ਲਈ ਪਰਿਵਾਰ ਸਹਿਮਤ ਨਹੀਂ ਹੈ, ਉਨ੍ਹਾਂ ਨੇ ਹਾਈਕੋਰਟ ਦੇ ਸਿਟਿੰਗ ਜੱਜ ਵੱਲੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ ਨੇ ਵੀ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਪਿੰਡ ਮੂਸਾ ਪਹੁੰਚੇ। ਸੁਨੀਲ ਜਾਖੜ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਉਨ੍ਹਾਂ ਨਾਲ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਪੁੱਜੇ।