ਅੱਜ ਧੰਨ-ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹਾਦਤ ਦਿਵਸ ਹੈ। ਇਸ ਮੌਕੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਟਵੀਟ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ -‘ਸ਼ਹੀਦਾਂ ਦੇ ਸਿਰਤਾਜ ਧੰਨ-ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਮਿਸਾਲ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਆਓ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਂਦੇ ਹੋਏ ਆਪਣੇ ਅੰਦਰ ਸਬਰ, ਨਿਮਰਤਾ ਤੇ ਮਨੁੱਖਤਾ ਦੀ ਭਲਾਈ ਦੇ ਗੁਣ ਪ੍ਰਫੁੱਲਿਤ ਕਰੀਏ।’
ਦੱਸ ਦੇਈਏ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਸਾਈ ਗਈ ਗੁਰੂ ਨਗਰੀ ਤਰਨਤਾਰਨ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦੇਸ਼ ਭਰ ਤੋਂ ਆਉਂਦੀਆਂ ਹਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਦੇ ਚਾਰੇ ਪਾਸੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਸ੍ਰੀ ਦਰਬਾਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੋਸਾਇਟੀਆਂ ਦੇ ਸਹਿਯੋਗ ਨਾਲ ਲਗਾਈਆਂ ਜਾਂਦੀਆਂ ਹਨ।
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਸਾਈ ਗਈ ਗੁਰੂ ਨਗਰੀ ਤਰਨਤਾਰਨ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦੇਸ਼ ਭਰ ਤੋਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਦੇ ਚਾਰੇ ਪਾਸੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਸ੍ਰੀ ਦਰਬਾਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੋਸਾਇਟੀਆਂ ਦੇ ਸਹਿਯੋਗ ਨਾਲ ਲਗਾਈਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: