ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੂਰੇ ਐਕਸ਼ਨ ਮੋਡ ਵਿਚ ਹੈ। ਚੋਣਾਂ ਸਮੇਂ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਕੁਰੱਪਸ਼ਨ ਮੁਕਤ ਕਰਾਉਣ ਦਾ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਸੀ।
ਇਸੇ ਸੁਪਨੇ ਨੂੰ ਸੱਚ ਕਰਨ ਲਈ ਲਗਾਤਾਰ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਕੁਰੱਪਟ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਖਬਰ ਹੈ ਕਿ ਨਾਭਾ ਨਾਭਾ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਪ੍ਰਭਜੋਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ‘ਤੇ ਹਵਾਲਾਤੀ ਕੋਲੋਂ 2 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ।
ਸਦਰ ਪੁਲਿਸ ਨਾਭਾ ਵੱਲੋਂ ਕੁਰੱਪਸ਼ਨ ਐਕਟ 7 ਅਤੇ ਧਾਰਾ 384 ਅਧਿਨ ਕੀਤਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਜੇਲ੍ਹ ਸੁਪਰਡੈਂਟ ਰਹਿ ਚੁੱਕੇ ਇਕਬਾਲ ਸਿੰਘ ਧਾਲੀਵਾਲ ਖਿਲਾਫ ਵੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























