ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਓਪੀ ਸੋਨੀ ਵੱਲੋਂ ਕਾਂਗਰਸ ਛੱਡਣ ਦੀਆਂ ਖਬਰਾਂ ਵਾਇਰਲ ਹੋ ਰਹੀਆਂ ਸਨ। ਇਸ ‘ਤੇ ਓਪੀ ਸੋਨੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ ਛੱਡ ਕੇ ਕਿਤੇ ਨਹੀਂ ਜਾ ਰਹੇ।
ਉਨ੍ਹਾਂ ਕਿਹਾ ਕਿ ‘ਮੇਰੇ ਵੱਲੋਂ ਕਾਂਗਰਸ ਪਾਰਟੀ ਛੱਡਣ ਦੀਆਂ ਖਬਰਾਂ ਬੇਬੁਨਿਆਦ ਤੇ ਜਾਅਲੀ ਹਨ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਦਾ ਵਫਾਦਾਰ ਵਰਕਰ ਹਾਂ ਤੇ ਆਪਣੀ ਸਮਰੱਥਾ ਅਨੁਸਾਰ ਇਸਦੀ ਸੇਵਾ ਕਰਦਾ ਰਹਾਂਗਾ।
ਇਸ ਦੇ ਨਾਲ ਹੀ ਚਰਚਾ ਹੈ ਕਿ ਰਾਜ ਕੁਮਾਰ ਵੇਰਕਾ ਵੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ ਤੇ ਇਸ ‘ਤੇ ਉਨ੍ਹਾਂ ਵੱਲੋਂ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਜੇਕਰ ਅਜਿਹਾ ਹੁੰਦਾ ਤਾਂ ਕਾਂਗਰਸ ਦਾ ਅੰਮ੍ਰਿਤਸਰ ਸ਼ਹਿਰੀ ਖੇਤਰ ਵਿਚ ਕਾਫੀ ਨੁਕਸਾਨ ਹੋਵੇਗਾ। ਕਿਉਂਕਿ ਪੰਜਾਬ ਵਿਚ ਓਮ ਪ੍ਰਕਾਸ਼ ਸੋਨੀ ਤੇ ਰਾਜ ਕੁਮਾਰ ਵੇਰਕਾ ਦਾ ਇੱਕ ਵੱਖਰਾ ਰੁਤਬਾ ਹੈ। 2022 ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਕਦੇ ਵੀ ਕੋਈ ਵਿਧਾਨ ਸਭਾ ਚੋਣ ਨਹੀਂ ਹਾਰੀ। ਰਾਜ ਕੁਮਾਰ ਵੇਰਕਾ ਵੀ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਦੇ ਬਾਵਜੂਦ ਕਾਂਗਰਸ ਹਾਈਕਮਾਨ ਉਨ੍ਹਾਂ ਨੂੰ ਦਰਕਿਨਾਰ ਕਰ ਰਹੀ ਹੈ। ਪੰਜਾਬ ਵਿਚ ਹਾਰ ‘ਤੇ ਮੰਥਨ ‘ਚ ਇਨ੍ਹਾਂ ਦੋਵੇਂ ਨੇਤਾਵਾਂ ਨੂੰ ਪੂਰੀ ਤਰ੍ਹਾਂ ਤੋਂ ਨਜ਼ਰਅੰਦਾਜ਼ ਕੀਤਾ ਗਿਆ, ਜਿਸ ਦੇ ਚੱਲਦਿਆਂ ਆਪਣੀ ਸਾਖ ਬਚਾਏ ਰੱਖਣ ਲਈ ਇਹ ਕਦਮ ਚੁੱਕਣਾ ਪੈ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਤੋਂ ਨਾਰਾਜ਼ ਹੋ ਕੇ ਚੋਣ ਤੋਂ 6 ਮਹੀਨੇ ਪਹਿਲਾਂ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਿਆ ਤੇ ਕਾਂਗਰਸ ਛੱਡ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਕੇ ਉੁਸ ਨੂੰ ਭਾਜਪਾ ਨਾਲ ਮਿਲਾ ਲਿਆ। ਇਸ ਤੋਂ ਬਾਅਦ ਕਾਂਗਰਸ ਬਿਖਰਦੀ ਚਲੀ ਗਈ। ਨਵਜੋਤ ਸਿੰਘ ਸਿੱਧੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਚ ਬਣੀਆਂ ਦੂਰੀਆਂ ਨੇ ਹਾਰ ਤੱਕ ਪਹੁੰਚਾ ਦਿੱਤਾ। ਇਸ ਦਰਮਿਆਨ ਜਾਖੜ ਵਰਗੇ ਸੀਨੀਅਰ ਨੇਤਾਵਾਂ ਦੇ ਕਾਂਗਰਸ ਛੱਡਣ ਦੇ ਬਾਅਦ ਦੋ ਹੋਰ ਵੱਡੇ ਨੇਤਾਵਾਂ ਦੇ ਭਾਜਪਾ ਵਿਚ ਜਾਣ ਨਾਲ ਪੰਜਾਬ ਵਿਚ ਪਾਰਟੀ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।